ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
Saturday, Aug 17, 2024 - 09:52 AM (IST)

ਨਵੀਂ ਦਿੱਲੀ- ਭਾਰਤੀ ਫ਼ੌਜ 'ਚ ਅਧਿਕਾਰੀ ਦੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ਹੈ। ਭਾਰਤੀ ਫ਼ੌਜ ਨੇ ਟੈਰੀਟੋਰਿਅਲ ਆਰਮੀ ਰਾਹੀਂ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 12 ਸਤੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 42 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਾਈਬਰ ਸਕਿਓਰਿਟੀ/ਕੰਪਿਊਟਰ ਸਾਇੰਸ ਦੀ ਡਿਗਰੀ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।