ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Thursday, Aug 22, 2024 - 09:24 AM (IST)

ਨਵੀਂ ਦਿੱਲੀ- ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਭਰਤੀ ਬੋਰਡ (ਆਰ.ਆਰ.ਬੀ.) ਵਲੋਂ ਇਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਬੋਰਡ ਪੈਰਾ-ਮੈਡੀਕਲ ਦੇ ਵੱਖ-ਵੱਖ ਸ਼੍ਰੇਣੀਆਂ ਦੇ ਅਹੁਦਿਆਂ 'ਤੇ ਭਰਤੀ ਕਰੇਗਾ। 

ਅਹੁਦਿਆਂ ਦੀ ਗਿਣਤੀ

ਇਸ ਭਰਤੀ ਮੁਹਿੰਮ ਦੇ ਮਾਧਿਅਮ ਰਾਹੀਂ ਕੁੱਲ 1376 ਅਹੁਦੇ ਭਰੇ ਜਾਣਗੇ। 

ਆਖ਼ਰੀ ਤਾਰੀਖ਼ 

ਉਮੀਦਵਾਰ 16 ਸਤੰਬਰ 2024 ਤੱਕ ਅਪਲਾਈ ਕਰ ਸਕਦੇ ਹਨ। 

ਉਮਰ

ਉਮੀਦਵਾਰ ਦੀ ਉਮਰ 18 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵਡ ਕੈਟੇਗਰੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਪ੍ਰਦਾਨ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News