BSF ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

04/26/2024 11:38:20 AM

ਨਵੀਂ ਦਿੱਲੀ- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) 'ਚ ਅਫ਼ਸਰ ਦੀ ਨੌਕਰੀ ਪਾਉਣ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਸੰਘ ਲੋਕ ਸੇਵਾ ਕਮਿਸ਼ਨ (UPSC) ਵਲੋਂ ਆਯੋਜਿਤ ਯੂਪੀਐੱਸਸੀ ਸੀਏਪੀਐੱਫ ਭਰਤੀ 2024 ਦੀ ਪ੍ਰੀਖਿਆ ਨੂੰ ਪਾਸ ਕਰਨਾ ਹੋਵੇਗਾ। ਇਸ ਲਈ ਯੂਪੀਐੱਸਸੀ ਨੇ ਅਸਿਸਟੈਂਟ ਕਮਾਂਡੇਟ (ਗਰੁੱਪ ਏ) ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 186 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। 

ਆਖ਼ਰੀ ਤਾਰੀਖ

ਉਮੀਦਵਾਰ 14 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਬੀ.ਐੱਸ.ਐੱਫ. 'ਚ ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।

ਉਮਰ

ਉਮੀਦਵਾਰ ਦੀ ਉਮਰ 25 ਸਾਲ ਤੱਕ ਤੈਅ ਕੀਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News