ਜਲ ਸੈਨਾ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
Wednesday, May 08, 2024 - 12:04 PM (IST)

ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਇਸ ਲਈ ਜਲ ਸੈਨਾ ਨੇ ਅਗਨੀਵੀਰ ਐੱਸ.ਐੱਸ.ਆਰ. ਅਤੇ ਐੱਮ.ਆਰ. ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 13 ਮਈ 2024 ਤੋਂ ਸ਼ੁਰੂ ਹੋਵੇਗੀ।
ਆਖ਼ਰੀ ਤਾਰੀਖ
ਉਮੀਦਵਾਰ 27 ਮਈ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ ਮੈਥਸ ਅਤੇ ਫਿਜ਼ਿਕਸ ਨਾਲ ਜਮਾਤ 12ਵੀਂ ਪਾਸ ਹੋਣਾ ਚਾਹੀਦਾ ਹੈ।
ਉਮੀਦਵਾਰ
ਉਮੀਦਵਾਰ ਦੀ ਉਮਰ 1 ਨਵੰਬਰ 2003 ਤੋਂ 30 ਅਪ੍ਰੈਲ 2007 ਦਰਮਿਆਨ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।