ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Tuesday, Feb 13, 2024 - 11:14 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਰੇਲਵੇ ਨੇ ਭਰਤੀ ਨੋਟੀਫਿਕੇਸ਼ਨ ਜਾਰੀ ਕਰ ਕੇ ਹਜ਼ਾਰਾਂ ਅਹੁਦਿਆਂ 'ਤੇ ਭਰਤੀ ਕੱਢੀ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਇਸ ਮੁਹਿੰਮ ਰਾਹੀਂ ਅਸਿਟੈਂਟ ਲੋਕੋ ਪਾਇਲਟ ਦੇ ਕੁੱਲ 5996 ਅਹੁਦੇ ਭਰੇ ਜਾਣਗੇ। 

PunjabKesari

ਸਿੱਖਿਆ ਯੋਗਤਾ

ਉਮੀਦਵਾਰ 10ਵੀਂ ਪਾਸ ਹੋਣ ਤੋਂ ਬਾਅਦ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸੰਬੰਧਤ ਖੇਤਰ 'ਚ ਆਈ.ਟੀ.ਆਈ. ਜਾਂ ਡਿਪਲੋਮਾ ਹੋਣਾ ਚਾਹੀਦਾ।

ਆਖ਼ਰੀ ਤਾਰੀਖ਼

ਉਮੀਦਵਾਰ 19 ਫਰਵਰੀ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੀ ਗਈ ਹੈ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।


DIsha

Content Editor

Related News