ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Sunday, Apr 21, 2024 - 11:33 AM (IST)

ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਕੰਮ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਦੱਖਣ ਪੂਰਬ ਮੱਧ ਰੇਲਵੇ, ਐੱਸਈਸੀਆਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਬੰਪਰ ਅਹੁਦਿਆਂ 'ਤੇ ਭਰਤੀ ਕੱਢੀ ਗਈ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਇਸ ਭਰਤੀ ਮੁਹਿੰਮ ਰਾਹੀਂ ਕੁੱਲ 1113 ਅਹੁਦੇ ਭਰੇ ਜਾਣਗੇ। ਜਿਨ੍ਹਾਂ 'ਚ ਡੀਆਰਐੱਮ ਦਫ਼ਤਰ, ਰਾਏਪੁਰ ਮੰਡਲ ਲਈ 844 ਅਹੁਦੇ ਅਤੇ ਵੈਗਨ ਰਿਪੇਅਰ ਸ਼ਾਪ, ਰਾਏਪੁਰ ਲਈ 269 ਅਹੁਦੇ ਤੈਅ ਕੀਤੇ ਗਏ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 1 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ 50 ਫ਼ੀਸਦੀ ਅੰਕਾਂ ਨਾਲ 10ਵੀਂ ਅਤੇ 12ਵੀਂ ਹੋਣਾ ਚਾਹੀਦਾ। ਇਸ ਦੇ ਨਾਲੇ ਹੀ ਆਈਟੀਆਈ ਪਾਠਕ੍ਰਮ ਪਾਸ ਹੋਣਾ ਜ਼ਰੂਰੀ ਹੈ।

ਉਮਰ

ਉਮੀਦਵਾਰ ਦੀ 24 ਸਾਲ ਤੈਅ ਕੀਤੀ ਗਈ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News