SCI ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

04/28/2024 11:12:43 AM

ਨਵੀਂ ਦਿੱਲੀ- ਸ਼ਿਪਿੰਗ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਐੱਸ.ਸੀ.ਆਈ.) 'ਚ ਅਫ਼ਸਰ ਦੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਇਸ ਲਈ ਐੱਸ.ਸੀ.ਆਈ. ਨੇ ਸੇਕ੍ਰੇਟੇਰੀਅਲ ਅਫ਼ਸਰ ਦੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 6 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 32 ਸਾਲ ਤੈਅ ਕੀਤੀ ਗਈ ਹੈ। 

ਤਨਖਾਹ

ਉਮੀਦਵਾਰ ਨੂੰ ਹਰ ਮਹੀਨੇ 60 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News