ITBP ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Friday, Jul 19, 2024 - 10:46 AM (IST)

ਨਵੀਂ ਦਿੱਲੀ- ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਵਲੋਂ ਕਾਂਸਟੇਬਲ/ਟਰੇਡਸਮੈਨ ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਪ੍ਰਕਿਰਿਆ 28 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ। ਉਮੀਦਵਾਰ 26 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਨਾਈਂ- 5 ਅਹੁਦੇ
ਮਾਲੀ- 37 ਅਹੁਦੇ
ਸਫ਼ਾਈ ਕਰਮਚਾਰੀ- 101 ਅਹੁਦੇ
ਕੁੱਲ ਅਹੁਦਿਆਂ ਦੀ ਗਿਣਤੀ- 143
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਸੰਬੰਧਤ ਟਰੇਡ 'ਚ ਆਈ.ਟੀ.ਆਈ. ਜਾਂ ਅਨੁਭਵ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੱਕ ਤੈਅ ਕੀਤੀ ਗਈ ਹੈ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 21,700-69,100 ਰੁਪਏ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।