ITBP ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Monday, Sep 16, 2024 - 11:18 AM (IST)

ਨਵੀਂ ਦਿੱਲੀ- ਇੰਡੋ-ਤਿੱਬਤੀ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਵਲੋਂ ਕਾਂਸਟੇਬਲ ਡਰਾਈਵਰ ਦੇ 545 ਅਹੁਦਿਆਂ 'ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਭਰਤੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ 8 ਅਕਤੂਬਰ 2024 ਤੋਂ ਸ਼ੁਰੂ ਹੋਵੇਗੀ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਸ ਕੋਲ ਹੈਵੀ ਵ੍ਹੀਕਲ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ।

ਉਮਰ

ਉਮੀਦਵਾਰ ਦੀ ਉਮਰ 21 ਤੋਂ 27 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗ ਨੂੰ ਨਿਯਮ ਅਨੁਸਾਰ ਛੋਟ ਦਿੱਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News