ਪੁਲਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰਨ ਅਪਲਾਈ

04/05/2024 11:15:34 AM

ਹਰਿਆਣਾ- ਪੁਲਸ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐੱਸ.ਐੱਸ.ਸੀ.) ਵਲੋਂ ਗਰੁੱਪ-ਸੀ ਦੇ ਅਧੀਨ ਕਾਂਸਟੇਬਲ ਦੇ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 66 ਪੁਰਸ਼ ਕਾਂਸਟੇਬਲ (ਮਾਊਂਟੇਡ ਸਸ਼ਸਤਰ ਪੁਲਸ) ਦੇ ਅਹੁਦਿਆਂ 'ਤੇ ਬਹਾਲੀ ਕੀਤੀ ਜਾ ਰਹੀ ਹੈ।

ਆਖ਼ਰੀ ਤਾਰੀਖ਼

ਉਮੀਦਵਾਰ 1 ਮਈ 2024 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਵੀ ਮਾਨਤਾ  ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12ਵੀਂ ਪਾਸ ਹੋਣਾ ਚਾਹੀਦਾ। 

ਉਮਰ

ਉਮੀਦਵਾਰ ਦੀ ਉਮਰ 18 ਸਾਲ ਤੋਂ 25 ਸਾਲ ਵਿਚਾਲੇ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News