ਗੋਲਡੀ-ਲਾਰੈਂਸ ਗਿਰੋਹ ਦੇ ਜ਼ਬਰਨ ਵਸੂਲੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗਾਂ ਦਾ ਹੋ ਰਿਹੈ ਇਸਤੇਮਾਲ

05/12/2023 11:02:20 AM

ਨਵੀਂ ਦਿੱਲੀ (ਏਜੰਸੀ)- ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਜ਼ਬਰਨ ਵਸੂਲੀ ਕਰਨ ਵਾਲੇ ਤਿੰਨ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਜ਼ਬਰਨ ਵਸੂਲੀ ਲਈ ਨਾਬਾਲਗਾਂ ਦਾ ਇਸਤੇਮਾਲ ਕਰ ਰਹੇ ਹਨ। ਇਕ ਪੁਲਸ ਅਧਿਕਾਰੀ ਨੇ ਕਿਹਾ,''ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਜ਼ਬਰਨ ਵਸੂਲੀ ਕਰਨ ਵਾਲੇ ਤਿੰਨ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕੁੱਲ 8 ਲੋਕਾਂ ਨੂੰ ਫੜਿਆ ਗਿਆ ਹੈ ਅਤੇ 6 ਹਥਿਆਰ ਬਰਾਮਦ ਕੀਤੇ ਗਏ ਹਨ। ਗੋਲਡੀ ਅਤੇ ਲਾਰੈਂਸ ਗਿਰੋਹ ਦੇ ਮੈਂਬਰ ਜ਼ਬਰਨ ਵਸੂਲੀ ਲਈ ਨਾਬਾਲਗਾਂ ਦਾ ਇਸਤੇਮਾਲ ਕਰ ਰਹੇ ਹਨ।'' ਇਸ ਮਾਮਲੇ ਨੂੰ ਲੈ ਕੇ ਦਿੱਲੀ ਪੁਲਸ ਅੱਜ ਪ੍ਰੈੱਸ ਕਾਨਫਰੰਸ ਕਰ ਕੇ ਹੋਰ ਖ਼ੁਲਾਸੇ ਕਰ ਸਕਦੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਟਿੱਲੂ ਤਾਜਪੁਰੀਆ ਦੇ ਸਹਿਯੋਗੀ ਦੇ ਭਰਾ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ 2 ਮਈ ਨੂੰ ਰੋਹਿਣੀ ਇਲਾਕੇ 'ਚ ਅਪਰਾਧੀਆਂ ਅਤੇ ਪੁਲਸ ਟੀਮ ਦਰਮਿਆਨ ਮੁਕਾਬਲੇ ਤੋਂ ਬਾਅਦ ਲਾਰੈਂਸ ਗਿਰੋਹ ਨਾਲ ਜੁੜੇ 2 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਸ ਨੂੰ 2 ਲੋੜੀਂਦੇ ਅਪਰਾਧੀਆਂ ਦੇ ਰੋਹਿਣੀ ਦੇ ਜਾਪਾਨੀ ਪਾਰਕ ਕੋਲ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ। ਮੁਕਾਬਲੇ ਤੋਂ ਬਾਅਦ ਉਨ੍ਹਾਂ ਨੂੰ ਫੜ ਲਿਆ ਗਿਆ। ਦਿੱਲੀ ਪੁਲਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਰਜਤ ਅਤੇ ਹਬੀਬ ਸੁਰੇਂਦਰ ਮਟਿਆਲਾ ਕਤਲਕਾਂਡ 'ਚ ਸ਼ਾਮਲ ਸਨ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 2 ਪਿਸਟਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News