ਯਾਤਰੀਆਂ ਲਈ ਖੁਸ਼ਖ਼ਬਰੀ: ਦਿੱਲੀ ਤੋਂ ਰੋਹਤਕ ਤੱਕ ਦਾ ਸਫ਼ਰ ਹੋਵੇਗਾ ਸੌਖਾਲਾ

Wednesday, Oct 23, 2024 - 05:18 PM (IST)

ਯਾਤਰੀਆਂ ਲਈ ਖੁਸ਼ਖ਼ਬਰੀ: ਦਿੱਲੀ ਤੋਂ ਰੋਹਤਕ ਤੱਕ ਦਾ ਸਫ਼ਰ ਹੋਵੇਗਾ ਸੌਖਾਲਾ

ਰੋਹਤਕ- ਟਰੇਨ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਆਉਣ ਵਾਲੇ ਕੁਝ ਸਾਲਾਂ 'ਚ ਦਿੱਲੀ ਤੋਂ ਰੋਹਤਕ ਤੱਕ ਸਫਰ ਸੌਖਾਲਾ ਹੋਣ ਵਾਲਾ ਹੈ। ਅਜਿਹਾ ਇਸ ਲਈ ਕਿਉਂਕਿ ਸੂਬੇ 'ਚ ਮੈਟਰੋ ਅਤੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (RRTS) ਵਰਗੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮਨੋਹਰ ਲਾਲ ਵਿਚਾਲੇ ਇਹ ਮੁਲਾਕਾਤ ਦਿੱਲੀ ਵਿਚ ਹੋਈ, ਜੋ ਕਈ ਘੰਟੇ ਚੱਲੀ। ਇਸ ਮੀਟਿੰਗ ਵਿਚ ਹਰਿਆਣਾ ਅਤੇ ਕੇਂਦਰ ਨਾਲ ਸਬੰਧਤ ਕਈ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿਚ ਮੁੱਖ ਮੰਤਰੀ ਸੈਣੀ ਨੇ ਹਰਿਆਣਾ ਵਿਚ ਮੈਟਰੋ ਅਤੇ RRTS ਦੇ ਵਿਸਥਾਰ ਦੀ ਮੰਗ ਕੀਤੀ ਹੈ। ਜਿਸ 'ਤੇ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਭਰੋਸਾ ਦਿੱਤਾ ਹੈ ਕਿ ਗੁਰੂਗ੍ਰਾਮ ਦੇ ਪਾਲਮ ਵਿਹਾਰ ਤੋਂ ਹਵਾਈ ਅੱਡੇ ਤੱਕ ਮੈਟਰੋ ਨੂੰ ਜੋੜਨ ਲਈ ਅਧਿਐਨ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋ ਵੱਖ-ਵੱਖ ਲਾਈਨਾਂ ਵਿਛਾਉਣ ਲਈ ਵੀ ਅਧਿਐਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਰੂਟਾਂ 'ਤੇ ਮੈਟਰੋ ਲਾਈਨਾਂ ਅਤੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ ਲਾਈਨਾਂ ਵਿਛਾਉਣ ਲਈ ਅਧਿਐਨ ਵੀ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਹਾਲ ਹੀ 'ਚ ਭਾਜਪਾ ਨੇ ਸੂਬੇ 'ਚ ਤੀਜੀ ਵਾਰ ਆਪਣੀ ਸਰਕਾਰ ਬਣਾਈ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ ਅਤੇ ਮੁੱਖ ਮੰਤਰੀ ਸੂਬੇ ਦੇ ਆਉਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕਰ ਰਹੇ ਹਨ।


author

Tanu

Content Editor

Related News