ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ ''ਤੇ ਹੀ...
Thursday, Jul 17, 2025 - 09:10 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ’ਚ ਮੁੱਖ ਮੰਤਰੀ ਸਮੂਹਿਕ ਵਿਆਹ ਯੋਜਨਾ ਅਧੀਨ ਹੁਣ ਵਿਆਹ ਕਰਨ ਵਾਲੇ ਜੋੜਿਆਂ ਨੂੰ ਵਿਆਹ ਵਾਲੀ ਥਾਂ ’ਤੇ ਹੀ ਰਜਿਸਟ੍ਰੇਸ਼ਨ ਤੇ ਮੈਰਿਜ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਸਮਾਜ ਭਲਾਈ ਵਿਭਾਗ ਦੀ ਇਹ ਨਵੀਂ ਪਹਿਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਦੇਵੇਗੀ ਤੇ ਨਾਲ ਹੀ ਪ੍ਰਕਿਰਿਆ ’ਚ ਪਾਰਦਰਸ਼ਤਾ ਵੀ ਲਿਆਏਗੀ।
ਸਮਾਜ ਭਲਾਈ ਵਿਭਾਗ ਦੇ ਨਿਰਦੇਸ਼ਕ ਕੁਮਾਰ ਪ੍ਰਸ਼ਾਂਤ ਨੇ ਕਿਹਾ ਕਿ ਹੁਣ ਰਜਿਸਟਰਾਰ ਜਾਂ ਨਾਮਜ਼ਦ ਅਧਿਕਾਰੀ ਮੌਕੇ ’ਤੇ ਮੌਜੂਦ ਹੋਣਗੇ ਤੇ ਵਿਆਹ ਰਜਿਸਟਰ ਕਰਨਗੇ। ਇਸ ਤੋਂ ਇਲਾਵਾ ਧੋਖਾਦੇਹੀ ਨੂੰ ਰੋਕਣ ਲਈ ‘ਆਧਾਰ’ ਨਾਲ ਤਸਦੀਕ ਕਰਨਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸੈਰ ਕਰਨ ਨਿਕਲੇ ਆਗੂ ਦਾ ਪਤਨੀ ਤੇ ਧੀ ਦੀਆਂ ਅੱਖਾਂ ਸਾਹਮਣੇ ਗੋਲ਼ੀਆਂ ਮਾਰ ਕੇ ਕਤਲ
ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਕੋਈ ਸਾਲਾਨਾ ਟੀਚਾ ਨਿਰਧਾਰਤ ਨਹੀਂ ਕੀਤਾ ਗਿਆ। ਜੇ ਇਕ ਪਿੰਡ ’ਚ ਘੱਟੋ-ਘੱਟ 5 ਜੋੜੇ ਅਰਜ਼ੀ ਦਿੰਦੇ ਹਨ ਤਾਂ ਉਨ੍ਹਾਂ ਦੀ ਤਸਦੀਕ ਜ਼ਿਲ੍ਹਾ ਪੱਧਰੀ ਅਧਿਕਾਰੀ ਵੱਲੋਂ ਕੀਤੀ ਜਾਵੇਗੀ। ਹੁਣ ਅਨੁਸੂਚਿਤ ਜਾਤੀ/ਜਨਜਾਤੀ ਤੇ ਜਨਰਲ ਸ਼੍ਰੇਣੀ ਦੇ ਗਰੀਬ ਪਰਿਵਾਰਾਂ ਨੂੰ ਵੀ ਵਿਆਹ ਗ੍ਰਾਂਟ ਯੋਜਨਾ ਦਾ ਲਾਭ ਮਿਲੇਗਾ। 3 ਮਹੀਨਿਆਂ ਅੰਦਰ ਅਰਜ਼ੀ ਦੇਣ ’ਤੇ 20,000 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜਨਵਰੀ 2024 ’ਚ ਬਲੀਆ ਦੇ ਮਨੀਅਰ ਬਲਾਕ ’ਚ ਫਰਜ਼ੀ ਵਿਆਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ 240 ਤੋਂ ਵੱਧ ਵਿਆਹੇ ਲੋਕਾਂ ਦਾ ਦੁਬਾਰਾ ਵਿਆਹ ਕਰ ਕੇ ਗ੍ਰਾਂਟ ਲਈ ਗਈ ਸੀ। ਇਸ ਮਾਮਲੇ ’ਚ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਈ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e