CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ
Sunday, May 24, 2026 - 05:52 PM (IST)
ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰਾਲੇ ਨੇ CBSE ਦੇ ਪੋਸਟ-ਰਿਜ਼ਲਟ ਸਰਵਿਸਿਜ਼ ਪੋਰਟਲ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਹੁਣ IIT ਮਦਰਾਸ ਦੇ ਪ੍ਰੋਫੈਸਰਾਂ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ CBSE ਦੀ ਰੀ-ਇਵੈਲੂਏਸ਼ਨ (ਮੁੜ-ਮੁਲਾਂਕਣ) ਪ੍ਰਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰੇਗੀ। ਪਿਛਲੇ ਕੁਝ ਦਿਨਾਂ ਤੋਂ ਵਿਦਿਆਰਥੀਆਂ ਨੂੰ CBSE ਦੇ ਪੋਰਟਲ 'ਤੇ ਲੌਗਇਨ ਕਰਨ ਅਪਲਾਈ ਕਰਨ ਅਤੇ ਫੀਸਾਂ ਦੀ ਅਦਾਇਗੀ (Payment) ਕਰਨ ਵਿੱਚ ਕਈ ਤਕਨੀਕੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਰਦੇਸ਼ਾਂ ਅਨੁਸਾਰ, IIT ਮਦਰਾਸ ਦੀ ਟੀਮ ਪੋਰਟਲ ਦੇ ਸਰਵਰ ਦੀ ਕਾਰਗੁਜ਼ਾਰੀ, ਸਥਿਰਤਾ ਅਤੇ ਆਈ.ਟੀ. ਇੰਫਰਾਸਟਰੱਕਚਰ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਤੋਂ ਇਲਾਵਾ ਯੂਜ਼ਰ ਐਕਸੈਸ ਸਿਸਟਮ ਅਤੇ ਪੇਮੈਂਟ ਗੇਟਵੇਅ ਨੂੰ ਪਹਿਲਾਂ ਨਾਲੋਂ ਬਿਹਤਰ ਅਤੇ ਸੁਰੱਖਿਅਤ ਬਣਾਇਆ ਜਾਵੇਗਾ।
ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਲਈ ਵਿਦਿਆਰਥੀਆਂ ਦਾ ਹਿੱਤ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਨੇ CBSE ਨੂੰ ਹਦਾਇਤ ਕੀਤੀ ਹੈ ਕਿ ਰੀ-ਇਵੈਲੂਏਸ਼ਨ ਦੀ ਪੂਰੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਵਿਦਿਆਰਥੀ-ਪੱਖੀ ਬਣਾਉਣ ਲਈ ਸਾਰੇ ਜ਼ਰੂਰੀ ਸੁਧਾਰ ਤਰਜੀਹੀ ਅਧਾਰ 'ਤੇ ਕੀਤੇ ਜਾਣ। ਇਸ ਕਦਮ ਨਾਲ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰੀਖਿਆ ਤੋਂ ਬਾਅਦ ਦੀ ਪ੍ਰਕਿਰਿਆ ਵਧੇਰੇ ਭਰੋਸੇਮੰਦ ਬਣ ਸਕੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
