ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਮੁੜ ਤੋਂ ਸ਼ੁਰੂ ਹੋਈ ਇਹ ਸੇਵਾ
Friday, Aug 02, 2024 - 01:18 PM (IST)
ਕਟੜਾ (ਅਮਿਤ) : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹਾਲ ਹੀ 'ਚ ਹਿਮਕੋਟੀ ਰੋਡ 'ਤੇ ਪਾਣੀ ਭਰਨ ਕਾਰਨ ਉਕਤ ਰੂਟ 'ਤੇ ਚੱਲਣ ਵਾਲੀ ਬੈਟਰੀ ਕਾਰ ਸੇਵਾ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਇਹਤਿਆਤ ਵਜੋਂ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰਾਈਨ ਬੋਰਡ ਪ੍ਰਸ਼ਾਸਨ ਵੱਲੋਂ ਉਕਤ ਮਾਰਗ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
ਇਸ ਦੇ ਨਾਲ ਹੀ ਮੁਰੰਮਤ ਦਾ ਕੰਮ ਪੂਰਾ ਹੋਣ ਅਤੇ ਮਾਹਿਰਾਂ ਦੀ ਸਹਿਮਤੀ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਕਤ ਰੂਟ 'ਤੇ ਬੈਟਰੀ ਕਾਰ ਸੇਵਾ ਵੀ ਮੁੜ ਤੋਂ ਬਹਾਲ ਕਰ ਦਿੱਤੀ ਗਈ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਮਾਂ ਭਗਵਤੀ ਦੇ ਦਰਸ਼ਨਾਂ ਲਈ ਜਾਣ ਵਾਲੇ ਅਪਾਹਜ ਬਜ਼ੁਰਗ ਸ਼ਰਧਾਲੂਆਂ ਨੇ ਸੁੱਖ ਦਾ ਸਾਹ ਲਿਆ। ਉਕਤ ਸੇਵਾ ਦਾ ਲਾਭ ਉਠਾਉਂਦੇ ਹੋਏ ਸ਼ਰਧਾਲੂ ਵੈਸ਼ਨੋ ਦੇਵੀ ਭਵਨ ਵੱਲ ਵਧਦੇ ਨਜ਼ਰ ਆਏ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8