ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ ''ਚ ਆਵੇਗਾ ਬਿੱਲ
Saturday, Aug 10, 2024 - 12:31 PM (IST)
ਹਰਿਆਣਾ ਡੈਸਕ : ਹਰਿਆਣਾ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਇਸ ਦੌਰਾਨ ਨਵੇਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਵੀ ਨਵੀਂ ਸਮਾਂ ਸੀਮਾ ਤੈਅ ਕੀਤੀ ਗਈ ਹੈ। ਇਸ ਦੇ ਨਾਲ ਹੀ ਵੱਡੇ ਸ਼ਹਿਰਾਂ ਵਿੱਚ ਬਿਨੈ ਕਰਨ ਦੇ 3 ਦਿਨਾਂ ਦੇ ਅੰਦਰ, ਛੋਟੇ ਸ਼ਹਿਰਾਂ ਵਿੱਚ 7 ਦਿਨ ਅਤੇ ਪਿੰਡਾਂ ਵਿੱਚ 15 ਦਿਨਾਂ ਦੇ ਅੰਦਰ ਨਵਾਂ ਬਿਜਲੀ ਕੁਨੈਕਸ਼ਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਬਿਜਲੀ ਦਾ ਬਿੱਲ ਅੰਗਰੇਜ਼ੀ ਭਾਸ਼ਾ ਵਿਚ ਹੋਣ ਦੀਆਂ ਅਕਸਰ ਸ਼ਿਕਾਇਤਾਂ ਦਾ ਸਾਹਮਣਾ ਕਰਨ ਵਾਲੇ ਬਿਜਲੀ ਵਿਭਾਗ ਨੇ ਹੁਣ ਬਿਜਲੀ ਦੇ ਬਿੱਲ ਹਿੰਦੀ ਵਿੱਚ ਵੀ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਬਿਜਲੀ ਦਾ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਹੋਣ ਕਰਕੇ ਉਸ ਨੂੰ ਸਮਝਣ ਵਿੱਚ ਕਈ ਤਰ੍ਹਾਂ ਦੀਆਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਹੁਣ ਬਿਜਲੀ ਦਾ ਬਿੱਲ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਵਿੱਚ ਵੀ ਦਿੱਤਾ ਜਾਵੇਗਾ। ਹਿੰਦੀ ਭਾਸ਼ਾ ਵਿਚ ਬਿਜਲੀ ਦਾ ਬਿੱਲ ਆਉਣ 'ਤੇ ਲੋਕਾਂ ਨੂੰ ਸਮਝਣ 'ਚ ਕੋਈ ਦਿੱਕਤ ਨਹੀਂ ਆਵੇਗੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ
ਦੱਸ ਦੇਈਏ ਕਿ ਪਹਿਲਾਂ ਬਿਜਲੀ ਕੁਨੈਕਸ਼ਨ ਲਈ ਕੋਈ ਨਿਸ਼ਚਿਤ ਸੀਮਾ ਨਹੀਂ ਸੀ। ਅਜਿਹੇ ਹਾਲਾਤ ਵਿੱਚ ਲੋਕ ਭਟਕਦੇ ਰਹਿੰਦੇ ਸੀ। ਹੁਣ ਨਵੇਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਵੀ ਨਵੀਂ ਸਮਾਂ ਸੀਮਾ ਤੈਅ ਕੀਤੀ ਗਈ ਹੈ। ਵੱਡੇ ਸ਼ਹਿਰਾਂ ਵਿੱਚ ਅਰਜ਼ੀ ਦੇਣ ਦੇ 3 ਦਿਨਾਂ ਦੇ ਅੰਦਰ, ਛੋਟੇ ਸ਼ਹਿਰਾਂ ਵਿੱਚ 7 ਦਿਨ ਅਤੇ ਪਿੰਡਾਂ ਵਿੱਚ 15 ਦਿਨਾਂ ਦੇ ਅੰਦਰ ਨਵਾਂ ਬਿਜਲੀ ਕੁਨੈਕਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=