ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ
Monday, Feb 19, 2024 - 06:59 PM (IST)
ਬਿਜ਼ਨੈੱਸ ਡੈਸਕ : ਪਿਆਜ਼ ਦੇ ਕਿਸਾਨਾਂ ਅਤੇ ਵਪਾਰੀਆਂ ਲਈ ਖ਼ੁਸ਼ਖ਼ਬਰੀ ਵਾਲੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਮੰਤਰੀਆਂ ਦੀ ਕਮੇਟੀ ਨੇ ਪਿਆਜ਼ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ੁਰੂਆਤੀ ਤੌਰ 'ਤੇ 3 ਲੱਖ ਮੀਟ੍ਰਿਕ ਟਨ ਪਿਆਜ਼ ਦਾ ਨਿਰਯਾਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਗੁਜਰਾਤ ਅਤੇ ਮਹਾਰਾਸ਼ਟਰ 'ਚ ਪਿਆਜ਼ ਦੇ ਕਾਫੀ ਸਟਾਕ ਨੂੰ ਦੇਖਦੇ ਹੋਏ ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਹਟਾ ਦਿੱਤੀ ਹੈ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪਿਆਜ਼ ਕਿਸਾਨਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਸੀ। ਪਿਆਜ਼ ਉਤਪਾਦਕ ਖੇਤਰਾਂ ਵਿੱਚ ਪਿਆਜ਼ ਅਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਗਿਰਾਵਟ ਅਤੇ ਦੇਸ਼ ਵਿੱਚ ਪਿਆਜ਼ ਦੇ ਢੁਕਵੇਂ ਸਟਾਕ ਕਾਰਨ ਸਰਕਾਰ ਨੇ ਨਿਰਯਾਤ ਪਾਬੰਦੀ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ - Paytm Fastag ਨੂੰ ਲੈ ਕੇ NHAI ਦਾ ਵੱਡਾ ਫ਼ੈਸਲਾ, ਪ੍ਰਭਾਵਿਤ ਹੋ ਸਕਦੇ ਹਨ 2 ਕਰੋੜ ਲੋਕ
ਪਿਆਜ਼ ਦਾ ਪੈਦਾਵਾਰ ਘੱਟਣ ਅਤੇ ਅਸਮਾਨ ਛੂੰਹਦੀਆਂ ਕੀਮਤਾਂ ਕਾਰਨ ਕੇਂਦਰ ਸਰਕਾਰ ਨੇ 8 ਦਸੰਬਰ ਨੂੰ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਪਾਬੰਦੀ 31 ਮਾਰਚ 2024 ਤੱਕ ਲਗਾਈ ਗਈ ਹੈ। ਪਿਛਲੇ ਸਾਲ ਦਸੰਬਰ ਦੇ ਮਹੀਨੇ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਸੀ, ਜਦੋਂ ਪਿਆਜ਼ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਸੀ। ਇਸ ਤੋਂ ਬਾਅਦ ਸਰਕਾਰ ਸਰਗਰਮ ਹੋ ਗਈ, ਜਿਸ ਨੇ ਕੀਮਤਾਂ 'ਤੇ ਲਗਾਮ ਲੱਗ ਗਈ।
ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ
ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਨਾਲ ਸਰਕਾਰ ਨੇ ਲੋਕਾਂ ਨੂੰ ਸਸਤੇ ਪਿਆਜ਼ ਵੇਚਣ ਲਈ ਵੀ ਕਦਮ ਚੁੱਕੇ ਹਨ ਅਤੇ ਬਫਰ ਸਟਾਕ ਤੋਂ ਪਿਆਜ਼ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਿਆ ਗਿਆ। ਨਿਰਯਾਤ ਪਾਬੰਦੀ ਤੋਂ ਬਾਅਦ ਸਭ ਤੋਂ ਵੱਡਾ ਪਿਆਜ਼ ਉਤਪਾਦਕ ਰਾਜ ਮਹਾਰਾਸ਼ਟਰ ਵਿੱਚ ਪਿਆਜ਼ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਇਸ ਕਾਰਨ ਪਿਆਜ਼ ਦੀ ਮੰਗ ਅਤੇ ਖਪਤ ਅਨੁਸਾਰ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਸਪਲਾਈ ਹੋਣ ਲੱਗੀ। ਥੋਕ ਮੰਡੀਆਂ ਵਿੱਚ ਪਿਆਜ਼ ਦੀ ਚੰਗੀ ਆਮਦ ਕਾਰਨ ਪਿਆਜ਼ ਦੀਆਂ ਕੀਮਤਾਂ ਵਿੱਚ ਨਰਮੀ ਆਈ ਹੈ।
ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8