ਕਿਸਾਨਾਂ ਲਈ ਖ਼ੁਸ਼ਖ਼ਬਰੀ! ਇਸ ਤਾਰੀਖ਼ ਨੂੰ ਖਾਤਿਆਂ ''ਚ ਆਉਣਗੇ PM Kisan ਯੋਜਨਾ ਦੇ ਪੈਸੇ

02/26/2024 6:41:25 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਲਈ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਜਲਦੀ ਹੀ ਇਸ ਯੋਜਨਾ ਦੀ 16ਵੀਂ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਇੱਕ ਯੋਜਨਾ ਹੈ, ਜਿਸ ਦੁਆਰਾ ਸਰਕਾਰ ਹਰ ਸਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 6,000 ਰੁਪਏ ਤਿੰਨ ਕਿਸ਼ਤਾਂ ਵਿੱਚ ਟ੍ਰਾਂਸਫਰ ਕਰਦੀ ਹੈ। ਹੁਣ ਤੱਕ ਇਸ ਸਕੀਮ ਰਾਹੀਂ ਕੁੱਲ 15 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ - Gold Silver Price: ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਗਿਰਾਵਟ

ਇਸ ਦਿਨ ਜਾਰੀ ਕਰਨਗੇ 16ਵੀਂ ਕਿਸ਼ਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ ਕਿਸਾਨ) ਦੀ 16ਵੀਂ ਕਿਸ਼ਤ ਜਾਰੀ ਕਰਨਗੇ। ਇਸ ਵਾਰ ਕਿਸ਼ਤ ਦੇ ਪੈਸੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਕਿਸ਼ਤ ਤਹਿਤ 18 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਕਿਸਾਨਾਂ ਦੇ ਖਾਤਿਆਂ ਵਿੱਚ ਇਹ ਰਕਮ ਹਰ 4 ਮਹੀਨਿਆਂ ਦੇ ਅੰਤਰਾਲ 'ਤੇ 2,000 ਰੁਪਏ ਦੀਆਂ 3 ਕਿਸ਼ਤਾਂ ਵਿੱਚ ਭੇਜੀ ਜਾਂਦੀ ਹੈ।

ਇਹ ਵੀ ਪੜ੍ਹੋ - ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਇਹ ਖ਼ਾਸ ਕਦਮ

24 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ ਇਹ ਕਿਸਾਨ ਯੋਜਨਾ
ਦੱਸ ਦੇਈਏ ਕਿ ਕਿਸਾਨਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ 24 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ਨੇ 15 ਨਵੰਬਰ, 2023 ਨੂੰ ਸਾਰੇ ਯੋਗ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕੀਤੀ ਸੀ। ਝਾਰਖੰਡ ਦੀ ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ 8 ਕਰੋੜ ਤੋਂ ਵੱਧ ਕਿਸਾਨਾਂ ਨੂੰ 18,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਸੀ।

ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur