ਸਰਕਾਰੀ ਮੁਲਾਜ਼ਮਾਂ ਲਈ Good News ! CM ਵਿਜੇ ਨੇ ਮਹਿੰਗਾਈ ਭੱਤੇ ''ਚ ਕੀਤਾ ਵਾਧਾ
Thursday, May 14, 2026 - 05:02 PM (IST)
ਨੈਸ਼ਨਲ ਡੈਸਕ : ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਰਾਜ ਦੇ ਸਰਕਾਰੀ ਕਰਮਚਾਰੀਆਂ, ਅਧਿਆਪਕਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ 2 ਫੀਸਦੀ ਵਾਧੇ ਦਾ ਐਲਾਨ ਕਰਕੇ ਵੱਡੀ ਰਾਹਤ ਦਿੱਤੀ ਹੈ। ਇਸ ਫੈਸਲੇ ਨਾਲ ਹੁਣ ਮਹਿੰਗਾਈ ਭੱਤਾ 58% ਤੋਂ ਵਧ ਕੇ 60% ਹੋ ਜਾਵੇਗਾ। ਇਹ ਵਾਧਾ 1 ਜਨਵਰੀ 2026 ਤੋਂ ਪ੍ਰਭਾਵੀ ਮੰਨਿਆ ਜਾਵੇਗਾ।
16 ਲੱਖ ਲੋਕਾਂ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਦਫ਼ਤਰ (CMO) ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਇਸ ਵਾਧੇ ਨਾਲ ਸੂਬੇ ਦੇ ਲਗਭਗ 16 ਲੱਖ ਕਰਮਚਾਰੀਆਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ। ਮੁੱਖ ਮੰਤਰੀ ਵਿਜੇ ਨੇ ਵਿੱਤ ਵਿਭਾਗ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ, ਜਿਸ ਨਾਲ ਰਾਜ ਦੇ ਖਜ਼ਾਨੇ 'ਤੇ ਸਾਲਾਨਾ 1,230 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਨੇ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ 'ਆਮ ਲੋਕਾਂ ਦੀ ਸਰਕਾਰ' ਵਜੋਂ ਕੰਮ ਕਰੇਗਾ ਅਤੇ ਰਾਜ ਵਿੱਚ ਸਮਾਜਿਕ ਨਿਆਂ ਤੇ ਸੈਕੂਲਰਿਜ਼ਮ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
