14 ਲੱਖ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਯੋਗੀ ਸਰਕਾਰ ਦੇ ਐਲਾਨ ਨੇ ਚਿਹਰਿਆਂ ''ਤੇ ਲਿਆ''ਤੀ ਮੁਸਕਾਨ

Thursday, Jan 29, 2026 - 02:34 PM (IST)

14 ਲੱਖ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਯੋਗੀ ਸਰਕਾਰ ਦੇ ਐਲਾਨ ਨੇ ਚਿਹਰਿਆਂ ''ਤੇ ਲਿਆ''ਤੀ ਮੁਸਕਾਨ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸੂਬੇ ਦੇ ਲੱਖਾਂ ਅਧਿਆਪਕਾਂ ਲਈ ਇੱਕ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਹੈ, ਜਿਸ ਨਾਲ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ ਛਾ ਗਈ ਹੈ। ਸੂਬਾ ਸਰਕਾਰ ਨੇ ਅਧਿਆਪਕਾਂ ਲਈ ਕੈਸ਼ਲੈੱਸ ਮੈਡੀਕਲ ਸੁਵਿਧਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ ਲਗਭਗ 14 ਲੱਖ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੰਸਦੀ ਮਾਮਲਿਆਂ ਦੇ ਮੰਤਰੀ ਸੁਰੇਸ਼ ਖੰਨਾ ਨੇ ਦੱਸਿਆ ਕਿ ਇਸ ਯੋਜਨਾ 'ਤੇ ਸੂਬਾ ਸਰਕਾਰ ਕੁੱਲ 358.61 ਕਰੋੜ ਰੁਪਏ ਖਰਚ ਕਰੇਗੀ। ਅਧਿਆਪਕ ਹੁਣ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ (Empaneled) ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ।

ਇਹ ਵੀ ਪੜ੍ਹੋ- Reservation ਲਈ ਉਮੀਦਵਾਰ ਨੇ ਬਦਲ ਲਿਆ ਧਰਮ ! ਸੁਪਰੀਮ ਕੋਰਟ ਨੇ ਕਿਹਾ- 'ਇਹ ਤਾਂ ਨਵਾਂ ਹੀ Fraud...'

ਇਸ ਸਕੀਮ ਵਿੱਚ OPD, ਟੈਸਟ, ਹਸਪਤਾਲ ਵਿੱਚ ਦਾਖ਼ਲਾ ਅਤੇ ਸਰਜਰੀ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਇਹ ਸੁਵਿਧਾ ਅਧਿਆਪਕਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇਗੀ। ਇਸ ਸਕੀਮ ਦੇ ਘੇਰੇ ਵਿੱਚ ਬੇਸਿਕ ਅਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਕਈ ਵਰਗ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ 'ਚ ਲਗਭਗ 14 ਲੱਖ ਅਧਿਆਪਕ, ਸਕੂਲ ਸਟਾਫ਼ ਤੇ ਮਿਡ-ਡੇ-ਮੀਲ ਰਸੋਈਏ ਵੀ ਸ਼ਾਮਲ ਹਨ।

ਸਰਕਾਰ ਨੇ ਇਸ ਯੋਜਨਾ ਨੂੰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਰਚ 2026 ਤੱਕ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਅਧਿਆਪਕ ਸੰਗਠਨਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਜੀਵਨ ਬਦਲਣ ਵਾਲਾ ਕਦਮ ਦੱਸਿਆ ਹੈ ਕਿਉਂਕਿ ਇਹ ਉਨ੍ਹਾਂ ਨੂੰ ਮੈਡੀਕਲ ਬਿੱਲਾਂ ਦੀ ਚਿੰਤਾ ਤੋਂ ਮੁਕਤ ਕਰੇਗਾ।

ਇਹ ਵੀ ਪੜ੍ਹੋ- ਨਸ਼ੇ 'ਚ ਟੱਲੀ ਹੋਏ ਡਰਾਈਵਰ ਨੇ ਪਲਟਾ'ਤੀ ਬੱਸ ! ਸਵਾਰੀਆਂ ਦੀਆਂ ਨਿਕਲੀਆਂ ਚੀਕਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News