ਹੇਮਕੁੰਟ ਸਾਹਿਬ ਯਾਤਰਾ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਦਿਨ ਖੋਲ੍ਹੇ ਜਾਣਗੇ ਕਪਾਟ

Thursday, Apr 06, 2023 - 05:52 AM (IST)

ਹੇਮਕੁੰਟ ਸਾਹਿਬ ਯਾਤਰਾ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਦਿਨ ਖੋਲ੍ਹੇ ਜਾਣਗੇ ਕਪਾਟ

ਦੇਹਰਾਦੂਨ (ਭਾਸ਼ਾ)– ਦੁਨੀਆ ਦੀ ਸਭ ਤੋਂ ਵੱਧ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ ਆਈ ਹੈ। ਗੁਰਦੁਆਰਾ ਸਾਹਿਬ ਦੇ ਕਪਾਟ ਇਸ ਸਾਲ 20 ਮਈ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਨੇ ਰਿੰਦਾ, ਲੰਡਾ ਅਤੇ ਡੱਲਾ ਦੇ ਨੈੱਟਵਰਕ ਦੀ ਤੋੜੀ ਕਮਰ, ਵੱਡੇ ਪੱਧਰ 'ਤੇ ਹੋ ਰਹੀ ਕਾਰਵਾਈ!

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ 15200 ਫੁੱਟ ’ਤੇ ਸਥਿਤ ਗੁਰਦੁਆਰੇ ਦੇ ਕਪਾਟ ਖੁੱਲ੍ਹਣ ਦੀ ਤਾਰੀਖ਼ ਦਾ ਐਲਾਨ ਹੇਮਕੁੰਟ ਸਾਹਿਬ ਪ੍ਰਬੰਧਨ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਬੁੱਧਵਾਰ ਨੂੰ ਸੂਬੇ ਦੇ ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨਾਲ ਮੁਲਾਕਾਤ ਤੋਂ ਬਾਅਦ ਕੀਤਾ।

ਇਹ ਖ਼ਬਰ ਵੀ ਪੜ੍ਹੋ - ਖ਼ੌਫ਼ਨਾਕ ਵਾਰਦਾਤ! ਪ੍ਰੇਮਿਕਾ ਨੂੰ ਕੈਨੇਡਾ ਤੋਂ ਬੁਲਾ ਕੇ ਗੋਲ਼ੀਆਂ ਨਾਲ ਭੁੰਨਿਆ, ਫ਼ਿਰ ਫਾਰਮ ਹਾਊਸ 'ਚ ਦਫ਼ਨਾਈ ਲਾਸ਼

ਬਿੰਦਰਾ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਯਾਤਰਾ ਮਾਰਗਾਂ ’ਚ ਬਹੁਤ ਜ਼ਿਆਦਾ ਜੰਮੀ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨ 20 ਅਪ੍ਰੈਲ ਤੋਂ ਸ਼ੁਰੂ ਕਰਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News