ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ ''ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6 ਵਿਦੇਸ਼ੀ ਯੂਨੀਵਰਸਿਟੀਆਂ

Wednesday, Apr 15, 2026 - 09:56 AM (IST)

ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ ''ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6 ਵਿਦੇਸ਼ੀ ਯੂਨੀਵਰਸਿਟੀਆਂ

ਨਵੀਂ ਦਿੱਲੀ- ਭਾਰਤ ਵਿਚ ਉਚੇਰੀ ਸਿੱਖਿਆ ਦੇ ਖੇਤਰ ’ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 6 ਵਿਦੇਸ਼ੀ ਯੂਨੀਵਰਸਿਟੀਆਂ ਨੇ ਦੇਸ਼ ਵਿਚ ਆਪਣੇ ਕੈਂਪਸ ਸ਼ੁਰੂ ਕਰਨ ਦੇ ਨਾਲ-ਨਾਲ ਕਰੀਬ 1000 ਕਰੋੜ ਰੁਪਏ ਦੀ ਸਕਾਲਰਸ਼ਿਪ (ਵਜ਼ੀਫ਼ਾ) ਦੇਣ ਦਾ ਐਲਾਨ ਕੀਤਾ ਹੈ। ਇਹ ਪਹਿਲ 2026 ਦੇ ਅਕਾਦਮਿਕ ਸੈਸ਼ਨ ਤੋਂ ਲਾਗੂ ਹੋਵੇਗੀ ਅਤੇ ਇਸ ਦਾ ਮਕਸਦ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਵਿਚ ਹੀ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।

ਇਸ ਪਹਿਲ ਵਿਚ ਯੂਨੀਵਰਸਿਟੀ ਆਫ਼ ਐਬਰਡੀਨ, ਯੂਨੀਵਰਸਿਟੀ ਆਫ਼ ਬ੍ਰਿਸਟਲ, ਇਲੀਨੋਇਸ ਇੰਸਟੀਚਿਊਟ ਆਫ਼ ਟੈਕਨਾਲੋਜੀ, ਯੂਨੀਵਰਸਿਟੀ ਆਫ਼ ਲਿਵਰਪੂਲ, ਵਿਕਟੋਰੀਆ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਯਾਰਕ ਸ਼ਾਮਲ ਹਨ। ਇਹ ਸੰਸਥਾਵਾਂ ਭਾਰਤ ਵਿਚ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਕੋਰਸ ਸ਼ੁਰੂ ਕਰਨਗੀਆਂ, ਜਿਨ੍ਹਾਂ ਦੀ ਸ਼ੁਰੂਆਤ ਅਗਸਤ-ਸਤੰਬਰ ਤੋਂ ਹੋਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News