ਔਰਤਾਂ ਲਈ ਖ਼ੁਸ਼ਖ਼ਬਰੀ! Account ''ਚ ਆਉਣਗੇ ਇੰਨੇ ਰੁਪਏ
Tuesday, Jun 17, 2025 - 09:09 AM (IST)

ਨੈਸ਼ਨਲ ਡੈਸਕ: ਇਸ ਵਾਰ ਰੱਖੜੀ ਦਾ ਤਿਉਹਾਰ 9 ਅਗਸਤ ਨੂੰ ਹੈ। ਇਸ ਤੋਂ ਪਹਿਲਾਂ ਹੀ ਸਰਕਾਰ ਨੇ ਔਰਤਾਂ ਲਈ ਖ਼ਾਸ ਤੋਹਫ਼ੇ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਔਰਤਾਂ ਨੂੰ ਰੱਖੜੀ ਦਾ ਸ਼ਗਨ ਦਿੱਤਾ ਜਾਵੇਗਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ 'ਲਾਡਲੀ ਬਹਿਣਾ ਯੋਜਨਾ' ਦੇ ਲਾਭਪਾਤਰੀਆਂ ਨੂੰ ਰੱਖੜੀ 'ਤੇ 250 ਰੁਪਏ 'ਸ਼ਗਨ' ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 1,250 ਰੁਪਏ ਮਹੀਨਾਵਾਰ ਕਿਸ਼ਤ ਵਜੋਂ ਪਹਿਲਾਂ ਦੀ ਤਰ੍ਹਾਂ ਹੀ ਦਿੱਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
ਮੁੱਖ ਮੰਤਰੀ ਮੋਹਨ ਯਾਦਵ ਨੇ ਜਬਲਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ 40 ਕਿਲੋਮੀਟਰ ਦੂਰ ਸਥਿਤ ਬੇਲਖੇੜਾ ਪਿੰਡ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲਾਡਲੀ ਬਹਿਣਾ ਸਕੀਮ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 1,250 ਰੁਪਏ ਪ੍ਰਦਾਨ ਕਰਦੀ ਹੈ, ਪਰ ਅਗਲੇ ਮਹੀਨੇ ਰੱਖੜੀ ਦੇ ਤਿਉਹਾਰ 'ਤੇ "ਸ਼ਗਨ" ਵਜੋਂ 250 ਰੁਪਏ ਵਾਧੂ ਟ੍ਰਾਂਸਫਰ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ
ਮੁੱਖ ਮੰਤਰੀ ਨੇ ਜੂਨ ਲਈ ਕਿਸ਼ਤ ਵਜੋਂ 1,551.44 ਕਰੋੜ ਰੁਪਏ ਦੀ ਸਮੂਹਿਕ ਰਕਮ ਵੀ ਸਕੀਮ ਦੇ 1.27 ਕਰੋੜ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਲਾਭਪਾਤਰੀਆਂ ਨੂੰ ਇਹ 25ਵੀਂ ਕਿਸ਼ਤ ਮਿਲੀ ਹੈ। ਮੁੱਖ ਮੰਤਰੀ ਯਾਦਵ ਨੇ ਬੇਲਖੇੜਾ ਵਿਚ ਇਕ ਸਰਕਾਰੀ ਕਾਲਜ ਖੋਲ੍ਹਣ ਦੇ ਨਾਲ-ਨਾਲ ਮਾਲ ਵਿਭਾਗ ਦੇ ਕਰਮਚਾਰੀਆਂ ਲਈ ਦਫਤਰ ਕੰਪਲੈਕਸ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਦਾ ਵੀ ਐਲਾਨ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8