ਭਿਆਨਕ ਗਰਮੀ ਤੋਂ ਮਿਲੇਗੀ ਰਾਹਤ; ਕੱਲ ਤੋਂ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਛਾਏ ਰਹਿਣਗੇ ਬੱਦਲ
Wednesday, May 29, 2024 - 04:42 PM (IST)
ਨਵੀਂ ਦਿੱਲੀ- ਰਾਜਧਾਨੀ ਸਮੇਤ ਪੂਰਾ ਉੱਤਰ-ਪੱਛਮੀ ਭਾਰਤ ਇਨ੍ਹੀਂ ਦਿਨੀਂ ਭਿਆਨਕ ਗਰਮੀ ਦੀ ਲਪੇਟ 'ਚ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ ਸਮੇਤ ਦਿੱਲੀ ਦੇ ਕਈ ਇਲਾਕਿਆਂ 'ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ ਭਿਆਨਕ ਗਰਮੀ ਦਰਮਿਆਨ ਇਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਦਿੱਲੀ-NCR ਅਤੇ ਯੂ. ਪੀ. ਸਮੇਤ ਕਈ ਸੂਬਿਆਂ ਵਿਚ ਲੂ ਤੋਂ ਰਾਹਤ ਮਿਲੇਗੀ। ਕੱਲ ਯਾਨੀ ਕਿ 30 ਮਈ ਤੋਂ ਤਾਪਮਾਨ ਵਿਚ ਮਾਮੂਲੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ- ਆਉਣ ਵਾਲੇ 5 ਦਿਨਾਂ ਤੱਕ ਕਿਹੋ ਜਿਹਾ ਰਹੇਗਾ ਮੌਸਮ, ਜਾਣੋ IMD ਦੀ ਭਵਿੱਖਬਾਣੀ
ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰ. ਕੇ. ਜੇਨਾਮਾਨੀ ਨੇ ਕਿਹਾ ਕਿ ਅਰਬ ਸਾਗਰ ਤੋਂ ਉੱਠਣ ਵਾਲੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਆ ਸਕਦੀ ਹੈ। ਕੇਰਲ ਵਿਚ ਮਾਨਸੂਨ ਦੀ ਦਸਤਕ ਮਗਰੋਂ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। 30 ਮਈ ਨੂੰ ਸੰਘਣੇ ਬੱਦਲ ਛਾਏ ਰਹਿਣ ਅਤੇ ਠੰਡੀਆਂ-ਠੰਡੀਆਂ ਹਵਾਵਾਂ ਚੱਲਣਗੀ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਸਿੱਕਮ ਅਤੇ ਤ੍ਰਿਪੁਰਾ ਵਿਚ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਨ੍ਹਾਂ ਸੂਬਿਆਂ 'ਚ 30 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- IMD ਨੇ ਜਾਰੀ ਕੀਤਾ ਅਲਰਟ, ਕਿਹਾ- ਦੁਪਹਿਰ 12 ਤੋਂ 3 ਵਜੇ ਦਰਮਿਆਨ ਘਰੋਂ ਨਾ ਨਿਕਲੋ ਬਾਹਰ
ਉੱਥੇ ਹੀ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਗੰਗਾ ਦੇ ਮੈਦਾਨਾਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। 31 ਮਈ ਤੋਂ 2 ਜੂਨ ਦਰਮਿਆਨ ਆਸਮਾਨੀ ਬਿਜਲੀ ਦੇ ਨਾਲ ਤੇਜ਼ ਹਨ੍ਹੇਰੀ ਚੱਲੇਗੀ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਦੇ ਮੁੰਗੇਸ਼ਪੁਰ 'ਚ ਪਿਛਲੇ 15 ਸਾਲ 'ਚ ਸਭ ਤੋਂ ਜ਼ਿਆਦਾ ਤਾਪਮਾਨ 48.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੰਗਲਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8