ਮਾਲ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੱਟੜੀ ਤੋਂ ਉਤਰੇ ਡੱਬੇ
Saturday, Jan 24, 2026 - 05:22 PM (IST)
ਸ਼ਾਜਾਪੁਰ- ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਜ਼ਿਲ੍ਹੇ 'ਚ ਮਕਸੀ ਰੇਲਵੇ ਸਟੇਸ਼ਨ ਕੋਲ ਸ਼ਨੀਵਾਰ ਨੂੰ ਇਕ ਮਾਲ ਗੱਡੀ ਦੇ 2 ਡੱਬੇ ਪੱਟੜੀ ਤੋਂ ਉਤਰ ਗਏ। ਰੇਲਵੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਦੁਪਹਿਰ ਕਰੀਬ 1 ਵਜੇ ਹੋਈ।
ਅਧਿਕਾਰੀ ਨੇ ਦੱਸਿਆ ਕਿ ਕੰਟੇਨਰ ਲੈ ਕੇ ਜਾ ਰਹੀ ਮਾਲਗੱਡੀ ਦੇ 2 ਡੱਬੇ ਉਜੈਨ-ਗੁਨਾ ਰੇਲ ਸੈਕਸ਼ਨ ਵਿਚਾਲੇ ਪੱਟੜੀ ਤੋਂ ਉਤਰ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਇਸ ਮਾਰਗ 'ਤੇ ਰੇਲ ਆਵਾਜਾਈ ਪ੍ਰਭਾਵਿਤ ਨਹੀਂ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਮੁਰੰਮਤ ਕੰਮ ਦਾ ਨਿਰੀਖਣ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
