ਰੋਹਤਕ 'ਚ ਰੇਲ ਹਾਦਸਾ; ਪਟੜੀ ਤੋਂ ਉਤਰੀ ਕੋਲੇ ਨਾਲ ਭਰੀ ਮਾਲਗੱਡੀ, ਆਵਾਜਾਈ ਹੋਈ ਪ੍ਰਭਾਵਿਤ

08/07/2022 3:59:43 PM

ਰੋਹਤਕ- ਹਰਿਆਣਾ ਦੇ ਰੋਹਤਕ ਦੇ ਖਰਾਵੜ ਥਾਣੇ ਨੇੜੇ ਐਤਵਾਰ ਨੂੰ ਕੋਲੇ ਨਾਲ ਭਰੀ ਮਾਲ ਗੱਡੀ ਪਟੜੀ ਤੋਂ ਉਤਰ ਗਈ, ਜਿਸ ਨਾਲ ਰੂਟ 'ਤੇ ਰੇਲ ਆਵਾਜਾਈ ਵਿਚ ਵਿਘਨ ਪਿਆ। ਰੋਹਤਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਮਾਲ ਰੇਲਗੱਡੀ ਦਿੱਲੀ ਦੀ ਸ਼ਕੂਰ ਬਸਤੀ ਤੋਂ ਰੋਹਤਕ ਹੁੰਦੇ ਹੋਏ ਸੂਰਤਗੜ੍ਹ ਜਾ ਰਹੀ ਸੀ। ਇਹ ਕੋਲੇ ਨਾਲ ਲੱਦੀ ਹੋਈ ਸੀ।

ਟਰੇਨ ਦੇ ਸੱਤ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਰੂਟ 'ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਰੇਲਵੇ ਅਧਿਕਾਰੀ ਘਟਨਾ ਦੇ ਕਾਰਨਾਂ ਦੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਰੇਲਵੇ ਦੇ ਇੰਜੀਨੀਅਰ, ਹੋਰ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਜਿਸ ਰੇਲਵੇ ਟਰੈਕ 'ਤੇ ਇਹ ਹਾਦਸਾ ਵਾਪਰਿਆ ਹੈ, ਉਹ ਨੁਕਸਾਨਿਆ ਗਿਆ ਹੈ।


Tanu

Content Editor

Related News