ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ''ਤੇ ਕੀਤੀ ਚਰਚਾ
Wednesday, Nov 27, 2024 - 05:49 AM (IST)
ਚੰਡੀਗੜ੍ਹ (ਅੰਕੁਰ)- ਪੰਜਾਬ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਹੱਲ ਅਤੇ ਇਨ੍ਹਾਂ ਦੋਵੇਂ ਖੇਤਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਨਵੀਂ ਦਿੱਲੀ ਦਾ ਦੋ ਦਿਨਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਖੇਤਰੀ ਮੁੱਦਿਆਂ ਦਾ ਮਿਲ ਕੇ ਹੱਲ ਲੱਭਣ ਦੇ ਮਕਸਦ ਨਾਲ ਕਈ ਪ੍ਰਮੁੱਖ ਕੇਂਦਰੀ ਮੰਤਰੀਆਂ ਨਾਲ ਸਾਰਥਕ ਵਿਚਾਰ ਚਰਚਾ ਕੀਤੀ।
In an effort to address pressing challenges & foster development in Punjab and the Union Territory of Chandigarh, I undertook a two-day visit to New Delhi & held productive discussions with several Union Ministers to explore collaborative solutions for various regional issues. pic.twitter.com/LWAbTfW7vz
— Gulab Chand Kataria (@Gulab_kataria) November 26, 2024
ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਸੜਕੀ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਢਾ, ਰਸਾਇਣ ਅਤੇ ਖਾਦ ਮੰਤਰੀ ਮਨੋਹਰ ਲਾਲ ਖੱਟੜ, ਰੇਲ, ਸੂਚਨਾ ਤੇ ਪ੍ਰਸਾਰਣ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਣਵ, ਬਿਜਲੀ ਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਮੰਤਰੀ ਡਾ. ਵਰਿੰਦਰ ਕੁਮਾਰ, ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਮਨਸੁਖ ਮਾਂਡਵੀਆ ਤੇ ਗ੍ਰਹਿ ਸਕੱਤਰ ਗੋਵਿੰਦ ਮੋਹਨ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e