ਐਕਸ਼ਨ ’ਚ ਸਰਕਾਰ, ਹੁਣ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ PAFF ’ਤੇ ਲਾਈ ਪਾਬੰਦੀ
Saturday, Jan 07, 2023 - 01:04 AM (IST)

ਨਵੀਂ ਦਿੱਲੀ : ਕੇਂਦਰ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਪੀਪਲਜ਼ ਐਂਟੀ ਫਾਸਿਸਟ ਫਰੰਟ (ਪੀ.ਏ.ਐੱਫ.ਐੱਫ.) ਨੂੰ ਜੰਮੂ-ਕਸ਼ਮੀਰ ਅਤੇ ਹੋਰ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਹੋਣ ਕਾਰਨ ਪਾਬੰਦੀਸ਼ੁਦਾ ਸੰਗਠਨ ਐਲਾਨ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਇਕ ਨੋਟੀਫਿਕੇਸ਼ਨ ’ਚ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਸ਼ਕਰ-ਏ-ਤੋਇਬਾ ਨਾਲ ਜੁੜੇ ਅਰਬਾਜ਼ ਅਹਿਮਦ ਮੀਰ ਨੂੰ ਅੱਤਵਾਦ ਵਿਰੋਧੀ ਕਾਨੂੰਨ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਦਿੱਤਾ ਹੈ, ਜੋ ਇਸ ਸਮੇਂ ਪਾਕਿਸਤਾਨ ’ਚ ਹੈ ਅਤੇ ਜੰਮੂ-ਕਸ਼ਮੀਰ ਦਾ ਨਿਵਾਸੀ ਹੈ।
ਇਹ ਖ਼ਬਰ ਵੀ ਪੜ੍ਹੋ : ਡਾਕਟਰ ਨੇ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਲਿਜਾਂਦਿਆਂ ਜਿਊਂਦੀ ਹੋ ਗਈ ਔਰਤ, ਘਰ ਆ ਕੇ ਚਾਹ ਪੀਤੀ ਅਤੇ...
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਪੀ.ਏ.ਐੱਫ.ਐੱਫ. ਸੁਰੱਖਿਆ ਬਲਾਂ, ਸਿਆਸੀ ਨੇਤਾਵਾਂ ਤੇ ਹੋਰ ਸੂਬਿਆਂ ਨਾਲ ਸਬੰਧਿਤ ਜੰਮੂ-ਕਸ਼ਮੀਰ ’ਚ ਕੰਮ ਕਰ ਰਹੇ ਨਾਗਰਿਕਾਂ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਹੋਰ ਸੰਗਠਨਾਂ ਨਾਲ ਮਿਲ ਕੇ ਪੀ. ਏ. ਐੱਫ. ਐੱਫ. ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਨਾਲ ਹਮਲਿਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਦੀ ਭਰਤੀ ਕਰ ਰਿਹਾ ਹੈ। ਇਸ ਦੇ ਮੁਤਾਬਕ ਇਹ ਸੰਗਠਨ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਹੈ।
ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੰਤਰੀ ਧਰਮਸੋਤ, ਆਸ਼ੂ ਤੇ ਬਲਬੀਰ ਸਿੱਧੂ ਮਗਰੋਂ ਹੁਣ ਇਹ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ ’ਤੇ