ਪਹਿਲਗਾਮ ਹਮਲੇ ਮਗਰੋਂ ਸਰਕਾਰ ਨੇ ਮੀਡੀਆ ਚੈਨਲਾਂ ਲਈ ਜਾਰੀ ਕੀਤੀ ਅਡਵਾਇਜ਼ਰੀ

Saturday, Apr 26, 2025 - 04:53 PM (IST)

ਪਹਿਲਗਾਮ ਹਮਲੇ ਮਗਰੋਂ ਸਰਕਾਰ ਨੇ ਮੀਡੀਆ ਚੈਨਲਾਂ ਲਈ ਜਾਰੀ ਕੀਤੀ ਅਡਵਾਇਜ਼ਰੀ

ਨਵੀਂ ਦਿੱਲੀ- ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ਮੀਡੀਆ ਚੈਨਲਾਂ ਨੂੰ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਪ੍ਰਸਾਰਣ ਤੋਂ ਬਚਣ ਲਈ ਕਿਹਾ। ਸਰਕਾਰ ਦਾ ਕਹਿਣਾ ਹੈ ਕਿ ਅਜਿਹੀ ਜਾਣਕਾਰੀ ਪ੍ਰਦਾਨ ਕਰਨ ਨਾਲ ਜਾਣਬੁੱਝ ਕੇ ਜਾਂ ਅਣਜਾਣੇ ਵਿਚ ਵਿਰੋਧੀ ਅਨਸਰਾਂ ਦੀ ਮਦਦ ਹੋ ਸਕਦੀ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਰੱਖਿਆ ਮਾਮਲਿਆਂ 'ਤੇ ਰਿਪੋਰਟਿੰਗ ਦੇ ਮੱਦੇਨਜ਼ਰ ਇਹ ਸਲਾਹ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ 22 ਅਪ੍ਰੈਲ ਮੰਗਲਵਾਰ ਨੂੰ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਇਕ ਪ੍ਰਮੁੱਖ ਸੈਰ-ਸਪਾਟਾ ਸਥਾਨ ਪਹਿਲਗਾਮ ਵਿਚ ਸੈਲਾਨੀਆਂ 'ਤੇ ਗੋਲੀਬਾਰੀ ਕੀਤੀ, ਜਿਸ ਵਿਚ 26 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ।

ਇਹ ਵੀ ਪੜ੍ਹੋ-  ਪਹਿਲਗਾਮ ਹਮਲੇ ਮਗਰੋਂ ਪੁਲਸ ਦਾ ਵੱਡਾ ਐਕਸ਼ਨ, ਹਿਰਾਸਤ 'ਚ ਲਏ ਗਏ 450 ਗੈਰ-ਕਾਨੂੰਨੀ ਪ੍ਰਵਾਸੀ

PunjabKesari

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਸਲਾਹ ਵਿਚ ਕਿਹਾ ਗਿਆ ਹੈ ਕਿ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿਚ ਸਾਰੇ ਮੀਡੀਆ ਪਲੇਟਫਾਰਮਾਂ, ਨਿਊਜ਼ ਏਜੰਸੀਆਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰੱਖਿਆ ਅਤੇ ਹੋਰ ਸੁਰੱਖਿਆ ਨਾਲ ਸਬੰਧਤ ਕਾਰਜਾਂ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟਿੰਗ ਕਰਦੇ ਸਮੇਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਮੌਜੂਦਾ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਇਹ ਵੀ ਪੜ੍ਹੋ- PAK ਰੇਂਜਰਸ ਦੇ ਕਬਜ਼ੇ 'ਚ BSF ਦਾ ਜਵਾਨ, ਪਿਤਾ ਬੋਲੇ- ਪੁੱਤ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ

 

ਸਲਾਹ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੰਵੇਦਨਸ਼ੀਲ ਜਾਣਕਾਰੀ ਦਾ ਸਮੇਂ ਤੋਂ ਪਹਿਲਾਂ ਖੁਲਾਸਾ ਅਣਜਾਣੇ ਵਿਚ ਵਿਰੋਧੀ ਅਨਸਰਾਂ ਦੀ ਮਦਦ ਕਰ ਸਕਦਾ ਹੈ ਅਤੇ ਕਾਰਜਸ਼ੀਲ ਪ੍ਰਭਾਵਸ਼ੀਲਤਾ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕਰ ਸਕਦਾ ਹੈ। ਸਲਾਹ ਵਿਚ ਕਾਰਗਿਲ ਯੁੱਧ, 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਕੰਧਾਰ ਜਹਾਜ਼ ਅਗਵਾ ਵਰਗੀਆਂ ਪਿਛਲੀਆਂ ਘਟਨਾਵਾਂ ਦਾ ਹਵਾਲਾ ਦਿੱਤਾ ਗਿਆ।

ਇਹ ਵੀ ਪੜ੍ਹੋ- ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ


author

Tanu

Content Editor

Related News