ਸੋਸ਼ਲ ਮੀਡੀਆ ‘ਇੰਫਲੂਐਂਸਰ’ ਲਈ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼, ਅਜਿਹਾ ਨਾ ਕਰਨ ’ਤੇ ਹੋਵੇਗੀ ਕਾਨੂੰਨੀ ਕਾਰਵਾਈ

01/21/2023 2:19:48 AM

ਨੈਸ਼ਨਲ ਡੈਸਕ : ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਇੰਫਲੂਐਂਸਰ’ ਲਈ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਚਾਰ ਕਰਦੇ ਸਮੇਂ ਆਪਣੇ ‘ਭੌਤਿਕ ਜੁੜਾਅ’ ਅਤੇ ਹਿੱਤਾਂ ਦਾ ਖ਼ੁਲਾਸਾ ਕਰਨਾ ਲਾਜ਼ਮੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ’ਤੇ ਇਸ਼ਤਿਹਾਰ ’ਤੇ ਪਾਬੰਦੀ ਲਗਾਉਣ ਵਰਗੇ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ। ਇਹ ਦਿਸ਼ਾ-ਨਿਰਦੇਸ਼ ਗੁੰਮਰਾਹਕੁੰਨ ਇਸ਼ਤਿਹਾਰਾਂ ’ਤੇ ਰੋਕ ਲਾਉਣ ਦੇ ਨਾਲ-ਨਾਲ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹਨ। ਇਹ ਇਸ ਲਿਹਾਜ਼ ਨਾਲ ਮਹੱਤਵਪੂਰਨ ਹਨ ਕਿ ਸਾਲ 2025 ਤੱਕ ਸੋਸ਼ਲ ਮੀਡੀਆ ‘ਇੰਫਲੂਐਂਸਰ’ ਦੀ ਮਾਰਕੀਟ ਲੱਗਭਗ 2800 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸੇ ਉਤਪਾਦ ਜਾਂ ਸੇਵਾਵਾਂ ਬਾਰੇ ਆਪਣੀ ਰਾਏ ਰੱਖ ਕੇ ਜਨਤਾ ਨੂੰ ਪ੍ਰਭਾਵਿਤ ਕਰਨ ਵਾਲਿਆਂ ਨੂੰ ‘ਇੰਫਲੂਐਂਸਰ’ ਕਿਹਾ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਧੀ ਨੇ ਇਟਲੀ ’ਚ ਪੰਜਾਬੀਆਂ ਦਾ ਵਧਾਇਆ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਮਸ਼ਹੂਰ ਹਸਤੀਆਂ, ‘ਇੰਫਲੂਐਂਸਰ’ ਅਤੇ ‘ਆਨਲਾਈਨ’ ਮੀਡੀਆ ‘ਇੰਫਲੂਐਂਸਰ’ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦੀ ਉਲੰਘਣਾ ਦੀ ਹਾਲਤ ’ਚ ਖਪਤਕਾਰ ਸੁਰੱਖਿਆ ਐਕਟ 2019 ਦੇ ਤਹਿਤ ਗੁੰਮਰਾਹਕੁੰਨ ਇਸ਼ਤਿਹਾਰ ਲਈ ਨਿਰਧਾਰਤ ਜੁਰਮਾਨਾ ਲਗਾਇਆ ਜਾਵੇਗਾ। ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀ.ਸੀ.ਪੀ.ਏ.) ਗੁੰਮਰਾਹਕੁੰਨ ਇਸ਼ਤਿਹਾਰ ਦੇ ਸਬੰਧ ’ਚ ਉਤਪਾਦਾਂ ਦੇ ਨਿਰਮਾਤਾਵਾਂ, ਇਸ਼ਤਿਹਾਰਦਾਤਾਵਾਂ ਅਤੇ ਪ੍ਰਚਾਰਕਾਂ ’ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੀ ਹੈ। ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ’ਤੇ ਜੁਰਮਾਨੇ ਦੀ ਰਕਮ ਵਧਾ ਕੇ 50 ਲੱਖ ਰੁਪਏ ਤਕ ਕੀਤੀ ਜਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ 

ਇਸ ਤੋਂ ਇਲਾਵਾ ਅਥਾਰਟੀ ਕਿਸੇ ਵੀ ਗੁੰਮਰਾਹਕੁੰਨ ਇਸ਼ਤਿਹਾਰ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਨੂੰ ਇਕ ਸਾਲ ਤਕ ਕਿਸੇ ਵੀ ਇਸ਼ਤਿਹਾਰ ਤੋਂ ਰੋਕ ਸਕਦੀ ਹੈ, ਜਿਸ ਨੂੰ ਤਿੰਨ ਸਾਲ ਤੱਕ ਵੀ ਵਧਾਇਆ ਜਾ ਸਕਦਾ ਹੈ। ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ ਖਪਤਕਾਰ ਐਕਟ ਦੇ ਦਾਇਰੇ ’ਚ ਜਾਰੀ ਕੀਤੇ ਗਏ ਹਨ, ਜੋ ਅਣਉਚਿਤ ਵਪਾਰਕ ਤਰੀਕਿਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਖ਼ਿਲਾਫ਼ ਖਪਤਕਾਰਾਂ ਦੀ ਸੁਰੱਖਿਆ ਲਈ ਰੂਪ-ਰੇਖਾ ਢਾਂਚਾ ਪ੍ਰਦਾਨ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਉੱਚ ਸਿੱਖਿਆ ਸੰਸਥਾਵਾਂ ’ਚ ਵਿਦਿਆਰਥਣਾਂ ਨੂੰ ਮਿਲੇਗੀ ਮਾਹਵਾਰੀ ਤੇ ਜਣੇਪਾ ਛੁੱਟੀ, ਇਸ ਸੂਬੇ ਨੇ ਲਿਆ ਵੱਡਾ ਫ਼ੈਸਲਾ

ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਦਿਸ਼ਾ-ਨਿਰਦੇਸ਼ ਸੋਸ਼ਲ ਮੀਡੀਆ ’ਤੇ ਪ੍ਰਭਾਵ ਪਾਉਣ ਵਾਲਿਆਂ ‘ਇੰਫਲੂਐਂਸਰ’ ਲਈ ਇਕ ਨਿਵਾਰਕ ਅਵਸਥਾ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ, ‘‘ਇਹ ਇਕ ਬਹੁਤ ਮਹੱਤਵਪੂਰਨ ਮੁੱਦਾ ਹੈ। ਭਾਰਤ ’ਚ ਸੋਸ਼ਲ ਮੀਡੀਆ ਇੰਫਲੂਐਂਸਰ ਬਾਜ਼ਾਰ ਦਾ 2022 ’ਚ 1275 ਕਰੋੜ ਰੁਪਏ ਦਾ ਸੀ ਪਰ ਇਹ ਲੱਗਭਗ 19-20 ਪ੍ਰਤੀਸ਼ਤ ਦੀ ਸਾਲਾਨਾ ਵਿਕਾਸ ਦਰ ਨਾਲ 2025 ਤੱਕ ਵਧ ਕੇ 2,800 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ।’’ 


Manoj

Content Editor

Related News