ਬਜ਼ੁਰਗਾਂ ਲਈ ਖੁਸ਼ਖਬਰੀ, ਹਰ ਮਹੀਨੇ ਮਿਲੇਗੀ 2500 ਰੁਪਏ ਪੈਨਸ਼ਨ
Monday, Nov 25, 2024 - 03:00 PM (IST)
ਨਵੀਂ ਦਿੱਲੀ- ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਜ਼ੁਰਗਾਂ ਲਈ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਿਹਾ ਕਿ ਦਿੱਲੀ ਦੇ ਬਜ਼ੁਰਗਾਂ ਲਈ ਪੈਨਸ਼ਨ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ 60 ਤੋਂ 69 ਸਾਲ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 2500 ਰੁਪਏ ਹਰ ਮਹੀਨੇ ਪੈਨਸ਼ਨ ਵਜੋਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ ਆਉਣਗੇ 1500 ਰੁਪਏ, ਪਰ ਕਰਨੀ ਪਵੇਗੀ ਉਡੀਕ
ਬਜ਼ੁਰਗ ਪੈਨਸ਼ਨਰਾਂ ਦੀ ਗਿਣਤੀ 5.3 ਲੱਖ-
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਹੁਣ 80 ਹਜ਼ਾਰ ਹੋਰ ਲੋਕ ਬੁਢਾਪਾ ਪੈਨਸ਼ਨ ਦੇ ਪਾਤਰ ਹਨ, ਜਿਸ ਦੇ ਨਾਲ ਹੀ ਅਜਿਹੇ ਲਾਭਪਾਤਰੀਆਂ ਦੀ ਕੁੱਲ ਗਿਣਤੀ ਵੱਧ ਕੇ 5.3 ਲੱਖ ਹੋ ਗਈ ਹੈ। ਕੇਜਰੀਵਾਲ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦਿੱਲੀ ਸਰਕਾਰ ਸਮਾਜਿਕ ਕਲਿਆਣ ਲਈ ਵਚਨਬੱਧ ਹੈ ਅਤੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹੋਰ ਵੱਧ ਲੋਕਾਂ ਨੂੰ ਬੁਢਾਪਾ ਪੈਨਸ਼ਨ ਦੇਣ ਦਾ ਫ਼ੈਸਲਾ ਐਤਵਾਰ ਨੂੰ ਕੈਬਨਿਟ ਦੀ ਮਨਜ਼ੂਰੀ ਮਗਰੋਂ ਲਾਗੂ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ 'ਤੇ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਡਬਲ ਇੰਜਣ ਵਾਲੀਆਂ ਸਰਕਾਰਾਂ ਹਨ, ਉੱਥੇ ਬਜ਼ੁਰਗਾਂ ਨੂੰ 500-600 ਰੁਪਏ ਮਿਲਦੇ ਹਨ, ਸਾਡੀ ਸਿੰਗਲ ਇੰਜਣ ਵਾਲੀ ਸਰਕਾਰ 'ਚ 2500 ਰੁਪਏ ਮਿਲਦੇ ਹਨ। ਪੱਤਰਕਾਰ ਸੰਮੇਲਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਮੰਤਰੀ ਸੌਰਭ ਭਾਰਦਵਾਜ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਜਾਣੋ ਸ਼ਗਨ ਦੇ ਲਿਫ਼ਾਫੇ 'ਚ ਕਿਉਂ ਹੁੰਦਾ ਹੈ '1 ਰੁਪਏ' ਦਾ ਹੀ ਸਿੱਕਾ
ਬਜ਼ੁਰਗਾਂ ਦੀ ਪੈਨਸ਼ਨ ਰੋਕਣਾ ਪਾਪ- ਕੇਜਰੀਵਾਲ
ਐਤਵਾਰ ਨੂੰ ਦਿੱਲੀ ਸਰਕਾਰ ਨੇ ਪੈਨਸ਼ਨ ਲਈ ਅਰਜ਼ੀ ਦੇਣ ਵਾਲੇ ਬਜ਼ੁਰਗਾਂ ਲਈ ਇਕ ਪੋਰਟਲ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਹੀ 10 ਹਜ਼ਾਰ ਅਰਜ਼ੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਰੋਕਣਾ ਪਾਪ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਦੋਂ ਉਹ ਜੇਲ੍ਹ ਵਿਚ ਸਨ ਤਾਂ ਉਸ ਸਮੇਂ ਭਾਜਪਾ ਨੇ ਪੈਨਸ਼ਨ ਰੋਕ ਦਿੱਤੀ। ਬਾਹਰ ਆਉਣ ਤੋਂ ਬਾਅਦ ਅਸੀਂ ਨਾ ਸਿਰਫ਼ ਰੁਕੀ ਹੋਈ ਪੈਨਸ਼ਨ ਨੂੰ ਮੁੜ ਸ਼ੁਰੂ ਕੀਤਾ ਸਗੋਂ 80 ਹਜ਼ਾਰ ਨਵੇਂ ਲਾਭਪਾਤਰੀਆਂ ਨੂੰ ਵੀ ਜੋੜਿਆ। ਕੇਜਰੀਵਾਲ ਨੇ ਕਿਹਾ ਕਿ ਨਵੇਂ ਲਾਭਪਾਤਰੀਆਂ ਦੇ ਜੁੜਨ ਨਾਲ ਦਿੱਲੀ ਵਿਚ ਪੈਨਸ਼ਨਰਾਂ ਦੀ ਕੁੱਲ ਗਿਣਤੀ 5.3 ਲੱਖ ਹੋ ਗਈ ਹੈ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਲਈ ਰਹੋ ਤਿਆਰ, IMD ਦਾ 14 ਸੂਬਿਆਂ 'ਚ ਮੀਂਹ ਦਾ ਅਲਰਟ