ਸਰਕਾਰ ''ਤੇ ਲੋਕਤਾਂਤਰਿਕ ਆਵਾਜ਼ਾਂ ਨੂੰ ਦਬਾਉਣ ਦਾ ਲਗਾਇਆ ਦੋਸ਼
Friday, May 01, 2020 - 12:55 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ਨੂੰ ਮੰਨੇ-ਪ੍ਰਮੰਨੇ ਵਿਦਵਾਨਾਂ, ਸਮਾਜਿਕ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਨੇ ਸਰਕਾਰ 'ਤੇ ਲੋਕਤਾਂਤਰਿਕ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੁਨੀਆ ਭਰ ਦੀਆਂ ਸਰਕਾਰਾਂ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜ ਰਹੀਆਂ ਹਨ, ਉਥੇ ਹੀ ਮੋਦੀ ਸਰਕਾਰ ਲਾਕ ਡਾਊਨ ਨੂੰ ਇਕ ਮੌਕਾ ਮੰਨ ਕੇ ਅਸਹਿਮਤੀ ਵਾਲੀਆਂ ਆਵਾਜ਼ਾਂ ਨੂੰ ਦਬਾ ਕੇ ਮੌਲਿਕ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ। ਇਕ ਬਿਆਨ ਵਿਚ ਸਰਕਾਰ ਦੀਆਂ ਨੀਤੀਆਂ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਲਾਕ ਡਾਊਨ ਦੇ ਦੌਰਾਨ ਗ੍ਰਿਫਤਾਰੀਆਂ 'ਤੇ ਡੂੰਘੀ ਚਿੰਤਾ ਜਤਾਈ ਗਈ ਹੈ।