ਸਰਕਾਰ ਨੇ Air India ਜਹਾਜ਼ ਹਾਦਸੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ
Saturday, Jun 14, 2025 - 10:41 AM (IST)

ਨਵੀਂ ਦਿੱਲੀ- ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਾਲੀ ਇਕ ਉੱਚ-ਪੱਧਰੀ ਬਹੁ-ਵਿਭਾਗੀ ਕਮੇਟੀ ਅਹਿਮਦਾਬਾਦ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗੀ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਵੀ ਸੁਝਾਏਗੀ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਇਹ ਕਮੇਟੀ ਘਟਨਾ ਦੀ ਜਾਂਚ ਕਰ ਰਹੀਆਂ ਹੋਰ ਏਜੰਸੀਆਂ ਦਾ ਬਦਲ ਨਹੀਂ ਹੋਵੇਗੀ। ਮੰਤਰਾਲੇ ਨੇ ਕਿਹਾ,"ਕਮੇਟੀ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ SOP (ਸਟੈਂਡਰਡ ਓਪਰੇਟਿੰਗ ਪ੍ਰਕਿਰਿਆ) ਤਿਆਰ ਕਰਨ 'ਤੇ ਧਿਆਨ ਕੇਂਦਰਿਤ ਕਰੇਗੀ ਅਤੇ ਤਿੰਨ ਮਹੀਨਿਆਂ 'ਚ ਆਪਣੀ ਰਿਪੋਰਟ ਪੇਸ਼ ਕਰੇਗੀ।" ਅਹਿਮਦਾਬਾਦ ਤੋਂ ਲੰਡਨ ਜਾ ਰਿਹਾ 'ਬੋਇੰਗ 787-8' ਜਹਾਜ਼ 12 ਜੂਨ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਇਕ ਮੈਡੀਕਲ ਕਾਲਜ ਕੈਂਪਸ 'ਚ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਨਾਲ ਜਹਾਜ਼ 'ਚ ਸਵਾਰ 241 ਲੋਕ, ਜ਼ਮੀਨ 'ਤੇ ਮੈਡੀਕਲ ਕਾਲਜ ਦੇ ਵਿਦਿਆਰਥੀ ਅਤੇ ਕਈ ਹੋਰ ਮਾਰੇ ਗਏ ਸਨ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਪਹਿਲਾਂ ਹੀ ਹਾਦਸੇ ਦੀ ਜਾਂਚ ਕਰ ਰਿਹਾ ਹੈ।
ਇਹ ਵੀ ਪੜ੍ਹੋ : ਅਜੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, IMD ਨੇ ਦਿੱਤੀ ਨਵੀਂ ਅਪਡੇਟ
ਮੰਤਰਾਲੇ ਦੇ 13 ਜੂਨ ਦੇ ਆਦੇਸ਼ ਅਨੁਸਾਰ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੀ ਅਗਵਾਈ ਵਾਲੀ ਕਮੇਟੀ 'ਚ ਸ਼ਹਿਰੀ ਹਵਾਬਾਜ਼ੀ ਸਕੱਤਰ ਅਤੇ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਮੈਂਬਰ ਵਜੋਂ ਸ਼ਾਮਲ ਹਨ। ਗੁਜਰਾਤ ਦੇ ਗ੍ਰਹਿ ਵਿਭਾਗ, ਗੁਜਰਾਤ ਆਫ਼ਤ ਪ੍ਰਤੀਕਿਰਿਆ ਅਥਾਰਟੀ, ਅਹਿਮਦਾਬਾਦ ਪੁਲਸ ਕਮਿਸ਼ਨਰ, ਹਵਾਈ ਸੈਨਾ ਦੇ ਡਾਇਰੈਕਟਰ ਜਨਰਲ (ਨਿਰੀਖਣ ਅਤੇ ਸੁਰੱਖਿਆ), ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਜਨਰਲ (ਬੀਸੀਏਐੱਸ) ਅਤੇ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਦੇ ਪ੍ਰਤੀਨਿਧੀ ਵੀ ਕਮੇਟੀ ਦਾ ਹਿੱਸਾ ਹਨ। ਹੋਰ ਮੈਂਬਰਾਂ 'ਚ ਇੰਟੈਲੀਜੈਂਸ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਅਤੇ ਫੋਰੈਂਸਿਕ ਸਾਇੰਸ ਸੇਵਾਵਾਂ ਦੇ ਡਾਇਰੈਕਟੋਰੇਟ ਦੇ ਡਾਇਰੈਕਟਰ ਸ਼ਾਮਲ ਹਨ। ਆਦੇਸ਼ ਦੇ ਅਨੁਸਾਰ, ਹਵਾਬਾਜ਼ੀ ਮਾਹਰਾਂ, ਦੁਰਘਟਨਾ ਜਾਂਚਕਰਤਾਵਾਂ ਅਤੇ ਕਾਨੂੰਨੀ ਸਲਾਹਕਾਰਾਂ ਸਮੇਤ ਕਿਸੇ ਵੀ ਹੋਰ ਮੈਂਬਰ ਨੂੰ ਕਮੇਟੀ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਕਮੇਟੀ ਹਾਦਸੇ ਦੇ ਮੂਲ ਕਾਰਨਾਂ ਦਾ ਪਤਾ ਲਗਾਏਗੀ ਅਤੇ ਇਸ ਹਾਦਸੇ ਦੇ ਕਾਰਨਾਂ ਦਾ ਮੁਲਾਂਕਣ ਕਰੇਗੀ ਜਿਸ 'ਚ ਮਕੈਨੀਕਲ ਅਸਫ਼ਲਤਾ, ਮਨੁੱਖੀ ਗਲਤੀ, ਮੌਸਮ ਦੀਆਂ ਸਥਿਤੀਆਂ, ਰੈਗੂਲੇਟਰੀ ਪਾਲਣਾ ਅਤੇ ਹੋਰ ਕਾਰਨ ਸ਼ਾਮਲ ਹਨ। ਮੰਤਰਾਲੇ ਦੇ 13 ਜੂਨ ਦੇ ਆਦੇਸ਼ ਅਨੁਸਾਰ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੀ ਅਗਵਾਈ ਵਾਲੀ ਕਮੇਟੀ 'ਚ ਸ਼ਹਿਰੀ ਹਵਾਬਾਜ਼ੀ ਸਕੱਤਰ ਅਤੇ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਮੈਂਬਰ ਵਜੋਂ ਸ਼ਾਮਲ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8