ਸਰਕਾਰ ਅਤੇ ਕਰਮਚਾਰੀਆਂ ਵਿਚਾਲੇ ਤਾਲਮੇਲ ਵਾਲਾ ਮਾਹੌਲ ਹੋਣਾ ਜ਼ਰੂਰੀ: ਅਨਿਲ ਵਿਜ

07/07/2019 2:51:50 PM

ਅੰਬਾਲਾ—ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਆਏ ਦਿਨ ਹੜਤਾਲ ਕਰਨ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਅਪ੍ਰਤੱਖ ਰੂਪ 'ਚ ਨਸੀਹਤ ਦਿੰਦੇ ਹੋਏ ਕਿਹਾ ਹੈ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ ਤਾਲਮੇਲ ਵਾਲਾ ਮਾਹੌਲ ਹੋਣਾ ਜ਼ਰੂਰੀ ਹੈ। ਸ੍ਰੀ ਵਿਜ ਨੇ ਇੱਥੇ ਨਵੀਂ ਅਨਾਜ ਮੰਡੀ 'ਚ ਬਹੁ-ਪੱਖੀ ਸਿਹਤ ਕਰਮਚਾਰੀਆਂ ਦੇ ਆਯੋਜਿਤ ਸਿਹਤ ਜਾਗਰੂਕਤਾ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਦੇ ਰੂਪ 'ਚ ਬੋਲ ਰਹੇ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਰਮਚਾਰੀਆਂ ਅਤੇ ਸਰਕਾਰ ਵਿਚਾਲੇ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਲਮੇਲ ਦੇਸ਼ ਭਰ 'ਚ ਕਿਸੇ ਨੇ ਦੇਖਣਾ ਹੋਵੇ ਤਾਂ ਉਨ੍ਹਾਂ ਦੇ ਵਿਭਾਗ ਦੇ ਪ੍ਰੋਗਰਾਮ 'ਚ ਆ ਕੇ ਦੇਖ ਲਉ। ਸਿਹਤ ਮੰਤਰੀ ਨੇ ਕਿਹਾ ਹੈ ਕਿ ਉਹ ਮੁੱਖ ਮੰਤਰੀ ਨਹੀਂ ਹੈ ਪਰ ਉਨ੍ਹਾਂ ਨੇ ਆਪਣੇ ਵਿਭਾਗ ਦੇ ਕਰਮਚਾਰੀਆਂ ਦੀ ਜ਼ਿਆਦਾਤਰ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ ਅਤੇ ਜੋ ਰਹਿ ਗਈਆਂ ਹਨ, ਉਨ੍ਹਾਂ ਨੂੰ ਵੀ ਪੂਰਾ ਕਰਨਗੇ।

ਮੰਤਰੀ ਵਿਜ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਇੱਥੇ ਪਹੁੰਚੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਸਨਮਾਣ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਪਿਛਲੀਆਂ ਸਰਕਾਰਾਂ 'ਚ ਕਰਮਚਾਰੀਆਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ ਸੀ ਪਰ ਉਨ੍ਹਾਂ ਦੇ ਸਮੇਂ 'ਚ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਰਹਿੰਦੇ ਹਨ।


Iqbalkaur

Content Editor

Related News