ਸਰਕਾਰ ਦੀ ਕਿਸਾਨਾਂ ਨੂੰ ਅਪੀਲ, ਬਜ਼ੁਰਗ ਤੇ ਔਰਤਾਂ ਨੂੰ ਵਾਪਸ ਭੇਜ ਦਿਓ ਘਰ

12/05/2020 11:57:53 PM

ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ 10ਵੇਂ ਦਿਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਅੰਦੋਲਨ ਵਿੱਚ ਭਾਗ ਲੈਣ ਵਾਲੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਜਾਵੇ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੈਠਕ ਦੌਰਾਨ ਵੀ ਕਿਸਾਨਾਂ ਨੂੰ ਇਸ ਸਬੰਧ ਵਿੱਚ ਅਪੀਲ ਕੀਤੀ।
ਯੋਗੀ ਰਾਜ 'ਚ ਕ੍ਰਾਈਮ ਬ੍ਰਾਂਚ 'ਚ ਤਾਇਨਾਤ ਇੰਸਪੈਕਟਰ ਨੇ ਬੀਬੀ SPO ਨਾਲ ਕੀਤਾ ਰੇਪ

ਕੋਰੋਨਾ ਦਾ ਖ਼ਤਰਾ ਅਤੇ ਵੱਧਦੀ ਸਰਦੀ
ਪੰਜਵੇਂ ਦੌਰ ਦੀ ਬੈਠਕ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, ‘ਮੈਂ ਕਿਸਾਨਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਹ ਆਪਣਾ ਅੰਦੋਲਨ ਛੱਡ ਦੇਣ ਤਾਂ ਕਿ ਉਨ੍ਹਾਂ ਨੂੰ ਠੰਡ ਦੇ ਮੌਸਮ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਏ।’ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵਿਗਿਆਨ ਭਵਨ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ, ‘ਠੰਡ ਦੇ ਮੌਸਮ ਅਤੇ ਕੋਵਿਡ-19 ਨੂੰ ਦੇਖਦੇ ਹੋਏ ਮੈਂ ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਸੀਨੀਅਰ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਨੂੰ ਵਿਰੋਧ ਸਥਾਨਾਂ ਤੋਂ ਘਰ ਵਾਪਸ ਜਾਣ ਦੀ ਅਪੀਲ ਕੀਤੀ ਹੈ।’
TRS ਨੂੰ ਸਮਰਥਨ ਦੇ ਸਵਾਲ 'ਤੇ ਓਵੈਸੀ ਬੋਲੇ- ਮੈਨੂੰ ਭਾਰਤ ਦੀ ਰਾਜਨੀਤੀ ਦਾ ਲੈਲਾ ਬਣਾ ਦਿੱਤਾ, ਮਜਨੂੰ ਮੰਡਰਾ ਰਹੇ

‘ਮੋਦੀ ਦੀ ਅਗਵਾਈ ਵਿੱਚ ਰੱਖੋ ਭਰੋਸਾ’
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ, ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ ਦੇ ਨਾਗਰਿਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੋਮਰ ਨੇ ਕਿਸਾਨਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸਰਕਾਰ ਵਿੱਚ ਆਪਣਾ ਵਿਸ਼ਵਾਸ ਬਣਾਏ ਰੱਖਣ ਲਈ ਕਿਹਾ। ਉਨ੍ਹਾਂ ਕਿਹਾ, ਜੋ ਵੀ ਕੀਤਾ ਜਾਵੇਗਾ ਉਹ ਉਨ੍ਹਾਂ ਦੇ ਹਿੱਤ ਵਿੱਚ ਹੋਵੇਗਾ। ਨਾਲ ਹੀ ਉਨ੍ਹਾਂ ਨੇ ਅਨੁਸ਼ਾਸਨ ਬਣਾਏ ਰੱਖਣ ਲਈ ਕਿਸਾਨ ਯੂਨੀਅਨ ਦੇ ਨੇਤਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ਅੱਜ ਦੀ ਗੱਲਬਾਤ ਪੂਰੀ ਨਹੀਂ ਹੋ ਸਕੀ ਹੈ, ਅਸੀਂ 9 ਦਸੰਬਰ ਨੂੰ ਇੱਕ ਹੋਰ ਬੈਠਕ ਲਈ ਬੁਲਾਇਆ ਹੈ।
 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati