ਅਮਿਤ ਸ਼ਾਹ ਨੇ ਓਵੈਸੀ ਨੂੰ ਬੁਲੇਟ ਪਰੂਫ਼ ਕਾਰ ਅਤੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਦੀ ਕੀਤੀ ਅਪੀਲ

Monday, Feb 07, 2022 - 03:56 PM (IST)

ਅਮਿਤ ਸ਼ਾਹ ਨੇ ਓਵੈਸੀ ਨੂੰ ਬੁਲੇਟ ਪਰੂਫ਼ ਕਾਰ ਅਤੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਦੀ ਕੀਤੀ ਅਪੀਲ

ਨਵੀਂ ਦਿੱਲੀ (ਵਾਰਤਾ)- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਸੰਸਦ ਮੈਂਬਰ ਅਤੇ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਪ੍ਰਧਾਨ ਅਸਦੁਦੀਨ ਓਵੈਸੀ ਨੂੰ ਸੁਰੱਖਿਆ ਲੈਣ ਦੀ ਅਪੀਲ ਕਰਦੇ ਹੋਏ ਸੋਮਵਾਰ ਨੂੰ ਰਾਜ ਸਭਾ 'ਚ ਕਿਹਾ ਕਿ ਉਨ੍ਹਾਂ 'ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਚੱਲ ਰਹੀ ਹੈ। ਸ਼ਾਹ ਨੇ ਸਦਨ 'ਚ ਇਕ ਬਿਆਨ 'ਚ ਕਿਹਾ ਕਿ ਓਵੈਸੀ 'ਤੇ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲੇ ਦੇ ਪਿਲਖੁਵਾ 'ਚ ਛਿਜਾਰਸੀ ਟੋਲ ਪਲਾਜ਼ਾ 'ਤੇ ਜਾਨਲੇਵਾ ਹਮਲਾ ਹੋਇਆ। ਇਸ ਸੰਬੰਧ 'ਚ ਸਥਾਨਕ ਪੁਲਸ ਨੇ ਸ਼ਿਕਾਇਤ ਦਰਜ ਕੀਤੀ ਹੈ ਅਤੇ ਜਾਂਚ ਚੱਲ ਰਹੀ ਹੈ। ਇਸ ਸੰਬੰਧ 'ਚ ਰਾਜ ਸਰਕਾਰ ਤੋਂ ਜਾਣਕਾਰੀ ਮੰਗੀ ਗਈ।

ਇਹ ਵੀ ਪੜ੍ਹੋ : ਓਵੈਸੀ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਸਰਕਾਰ ਨੂੰ ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਕਿ ਓਵੈਸੀ ਦੀ ਯਾਤਰਾ ਜਾਂ ਆਵਾਜਾਈ ਬਾਰੇ ਸਥਾਨਕ ਪੱਧਰ 'ਤੇ ਕੋਈ ਜਾਣਕਾਰੀ ਨਹੀਂ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਓਵੈਸੀ 'ਤੇ ਹਮਲੇ ਦੇ ਸੰਬੰਧ 'ਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਨਾਂ ਤੋਂ 2 ਗੈਰ-ਕਾਨੂੰਨ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਓਵੈਸੀ ਨੂੰ ਦਿੱਲੀ ਅਤੇ ਕੇਰਲ 'ਚ ਬੁਲੇਟ ਪਰੂਫ ਕਾਰ ਅਤੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਉਪਲੱਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਬਿਆਨ ਦੇ ਬਾਅਦ ਤੋਂ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੂੰ ਜ਼ੁਬਾਨੀ ਰੂਪ ਨਾਲ ਪਤਾ ਲੱਗਾ ਹੈ ਕਿ ਓਵੈਸੀ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਾਹ ਨੇ ਕਿਹਾ ਕਿ ਓਵੈਸੀ ਨੂੰ ਸੁਰੱਖਿਆ ਲੈਣੀ ਚਾਹੀਦੀ ਹੈ ਅਤੇ ਸਾਰਿਆਂ ਦੀ ਚਿੰਤਾ ਦੂਰ ਕਰਨੀ ਚਾਹੀਦੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News