ਸਰਕਾਰੀ ਮੁਲਾਜ਼ਮਾਂ ਨੇ ਨਾ ਕੀਤਾ ਇਹ ਕੰਮ ਤਾਂ ਮੰਨੇ ਜਾਣਗੇ ਗੈਰ-ਹਾਜ਼ਰ, ਦਫਤਰ ''ਚ ਨਹੀਂ ਮਿਲੇਗੀ Entry
Friday, Oct 04, 2024 - 05:30 AM (IST)
ਲਖਨਊ- ਉੱਤਰ ਪ੍ਰਦੇਸ਼ ’ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਵਿਭਾਗਾਂ ਦੇ ਹੈਲਮੇਟ ਅਤੇ ਸੀਟ ਬੈਲਟ ਨਾ ਲਗਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਨੂੰ ਦਫ਼ਤਰ ’ਚ ਐਂਟਰੀ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਹਾਜ਼ਰ ਮੰਨਿਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਤੋਂ ਸ਼ੁਰੂ ਹੋਈ 15 ਦਿਨਾਂ ਸੜਕ ਸੁਰੱਖਿਆ ਮੁਹਿੰਮ ਤਹਿਤ ਇਹ ਹੁਕਮ ਜਾਰੀ ਕੀਤਾ ਗਿਆ ਹੈ। ਮੁੱਖ ਸਕੱਤਰ ਮਨੋਜ ਕੁਮਾਰ ਸਿੰਘ ਨੇ ਕਿਹਾ ਕਿ ਸੜਕ ਹਾਦਸਿਆਂ ’ਚ ਵੱਧ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਸੜਕ ਸੁਰੱਖਿਆ ਮੁਹਿੰਮ ਤਹਿਤ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਕੇ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ।