ਕੇਂਦਰ ਸਰਕਾਰ ਦਾ ਵੱਡਾ ਦਾਅ, ਕਿਸਾਨਾਂ ਨੂੰ ਦਿੱਲੀ ਸੱਦ ਕੇ MSP ਸਮੇਤ 4 ਮੁੱਦਿਆਂ ’ਤੇ ਕੀਤੀ ਗੱਲਬਾਤ

Wednesday, Sep 25, 2024 - 10:36 AM (IST)

ਨਵੀਂ ਦਿੱਲੀ (ਇੰਟ.)- ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕੇਂਦਰ ਸਰਕਾਰ ਨੇ ਵੱਡਾ ਦਾਅ ਖੇਡਿਆ ਹੈ। ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਭਾਵ ਐੱਮ.ਐੱਸ.ਪੀ. ਸਮੇਤ 4 ਮੁੱਦਿਆਂ ’ਤੇ ਗੱਲਬਾਤ ਸ਼ੁਰੂ ਕੀਤੀ ਹੈ। ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਕਈ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਹੋਣ ਤੱਕ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਇਹ ਤਾਂ ਅਜੇ ਸ਼ੁਰੂਆਤ ਹੈ। ਅਸੀਂ ਸਾਰੇ ਮੁੱਦਿਆਂ ’ਤੇ ਬੈਠ ਕੇ ਚਰਚਾ ਕਰਾਂਗੇ। ਹਰ ਮੁੱਦੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਿਸਾਨਾਂ ਨਾਲ ਮੁਲਾਕਾਤ ਪਿੱਛੋਂ ਸ਼ਿਵਰਾਜ ਨੇ ਕਿਹਾ ਕਿ ਸਾਨੂੰ ਐੱਮ.ਐੱਸ.ਪੀ. ਨੂੰ ਮਜ਼ਬੂਤ ​​ਕਰਨ ਲਈ ਸੁਝਾਅ ਮਿਲੇ ਹਨ। ਅਸੀਂ ਉਨ੍ਹਾਂ ’ਤੇ ਵਿਚਾਰ ਕਰਾਂਗੇ। ਉਨ੍ਹਾਂ ਵਾਅਦਾ ਕੀਤਾ ਕਿ ਅਸੀਂ ਹਰ ਮੰਗਲਵਾਰ ਕਿਸਾਨਾਂ ਨਾਲ ਮੀਟਿੰਗਾਂ ਕਰਾਂਗੇ। ਪੂਰੇ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਚੌਹਾਨ ਨੇ ਦੱਸਿਆ ਕਿ ਗੱਲਬਾਤ ਦਾ ਇਹ ਪਹਿਲਾ ਦੌਰ ਸੀ । ਇਸ ਦੌਰਾਨ ਕਿਸਾਨਾਂ ਨੇ ਬੀਮਾ ਯੋਜਨਾ ਤੋਂ ਲੈ ਕੇ ਘੱਟੋ-ਘੱਟ ਸਮਰਥਨ ਮੁੱਲ ਤੱਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਅਸੀਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤੁਹਾਡੀ ਸੇਵਾ ਕਰਨੀ ਸਾਡੇ ਲਈ ਪ੍ਰਮਾਤਮਾ ਦੀ ਪੂਜਾ ਕਰਨ ਦੇ ਬਰਾਬਰ ਹੈ।

PunjabKesari

ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

ਸ਼ਿਵਰਾਜ ਨੇ ਅਜਿਹੇ ਸਮੇਂ ’ਚ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਜਦੋਂ ਵੱਡੀ ਗਿਣਤੀ ’ਚ ਕਿਸਾਨ ਸ਼ੰਭੂ ਬਾਰਡਰ ’ਤੇ ਇਕੱਠੇ ਹੋਏ ਹਨ। ਕਰੀਬ 200 ਦਿਨਾਂ ਤੋਂ ਕਿਸਾਨ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਖੜ੍ਹੇ ਹਨ ਤੇ ਦਿੱਲੀ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਅਜਿਹੀ ਸਥਿਤੀ ’ਚ ਸਰਕਾਰ ਵੱਲੋਂ ਗੱਲਬਾਤ ਕਰਨੀ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਹੈ। ਇਸ ਮੀਟਿੰਗ ’ਚ ਭਾਰਤੀ ਕਿਸਾਨ ਯੂਨੀਅਨ ਗੈਰ-ਸਿਆਸੀ ਦੇ ਯੂ. ਪੀ., ਉਤਰਾਖੰਡ, ਪੰਜਾਬ, ਹਰਿਆਣਾ ਤੇ ਮਹਾਰਾਸ਼ਟਰ ਦੇ ਨੁਮਾਇੰਦੇ ਸ਼ਾਮਲ ਹੋਏ। ਉਨ੍ਹਾਂ ਕਿਸਾਨ ਜਥੇਬੰਦੀਆਂ ਦਾ ਕੋਈ ਵੀ ਨੁਮਾਇੰਦਾ ਮੀਟਿੰਗ ’ਚ ਸ਼ਾਮਲ ਨਹੀਂ ਕੀਤਾ ਗਿਆ, ਜੋ ਪਿਛਲੇ 7 ਮਹੀਨਿਆਂ ਤੋਂ ਸ਼ੰਭੂ ਵਿਖੇ ਮੌਜੂਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News