ਹੁਣ 2 ਤੋਂ ਵਧ ਬੱਚਿਆਂ ਵਾਲਿਆਂ ਨੂੰ ਮਿਲੇਗੀ ਇਹ ਸਹੂਲਤ, ਸਰਕਾਰ ਵਲੋਂ ਹੁਕਮ ਜਾਰੀ
Tuesday, Nov 19, 2024 - 03:38 PM (IST)

ਨੈਸ਼ਨਲ ਡੈਸਕ- ਸਰਕਾਰ ਨੇ 2 ਤੋਂ ਵੱਧ ਬੱਚਿਆਂ ਵਾਲਿਆਂ ਲਈ ਇਕ ਵੱਡਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਇਹ ਨਿਯਮ ਖ਼ਤਮ ਕਰ ਦਿੱਤਾ ਹੈ ਕਿ 2 ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਉਮੀਦਵਾਰ ਸਥਾਨਕ ਬਾਡੀ ਚੋਣ ਨਹੀਂ ਲੜ ਸਕਦੇ ਹਨ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਕਿਹਾ ਹੈ ਕਿ ਹੁਣ ਜ਼ਿਆਦਾ ਬੱਚੇ ਪੈਦਾ ਕਰਨ ਦੀ ਲੋੜ ਹੈ। ਸਰਕਾਰ ਨੇ ਏਪੀ ਪੰਚਾਇਤ ਰਾਜ (ਸੋਧ) ਬਿੱਲ 2024 ਅਤੇ ਏਪੀ ਨਗਰਪਾਲਿਕਾ ਕਾਨੂੰਨ (ਸੋਧ) ਬਿੱਲ, 2024 ਪਾਸ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ 30 ਸਾਲ ਪਹਿਲੇ ਮਈ 1994 'ਚ ਉਸ ਵੇਲੇ ਆਂਧਰਾ ਪ੍ਰਦੇਸ਼ ਵਿਧਾਨ ਸਭਾ ਨੇ ਇਕ ਸੋਧ ਬਿੱਲ ਪਾਸ ਕੀਤਾ ਸੀ, ਜਿਸ ਦੇ ਅਧੀਨ ਗ੍ਰਾਮ ਪੰਚਾਇਤ, ਮੰਡਲ ਪ੍ਰਜਾ ਕੌਂਸਲਾਂ ਅਤੇ ਜ਼ਿਲ੍ਹਾ ਕੌਂਸਲਾਂ ਦੀ ਚੋਣ ਲੜਨ ਵਾਲਿਆਂ ਲਈ 2 ਬੱਚਿਆਂ ਦਾ ਮਾਪਦੰਡ ਜ਼ਰੂਰੀ ਕਰ ਦਿੱਤਾ ਗਿਆ ਸੀ। 2 ਤੋਂ ਵੱਧ ਬੱਚਿਆਂ ਵਾਲੇ ਉਮੀਦਵਾਰਾਂ ਨੂੰ ਸਥਾਨਕ ਬਾਡੀ ਚੋਣ ਲੜਨ ਲਈ ਅਯੋਗ ਮੰਨਿਆ ਜਾਂਦਾ ਸੀ। ਇਸ ਦਾ ਮਕਸਦ ਜਨਸੰਖਿਆ 'ਤੇ ਕੰਟਰੋਲ ਰੱਖਣਾ ਸੀ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਇਸ ਗੱਲ ਦੀ ਵਕਾਲਤ ਕਰ ਰਹੇ ਹਨ ਕਿ ਪਰਿਵਾਰ ਨਿਯੋਜਨ ਦੇ ਸਫ਼ਲ ਲਾਗੂ ਹੋਣ ਤੋਂ ਬਾਅਦ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਅਤੇ ਪਰਿਵਾਰਾਂ ਨੂੰ ਵੱਧ ਬੱਚੇ ਪੈਦਾ ਕਰਨ ਲਈ ਉਤਸ਼ਾਹਤ ਕੀਤਾ ਜਾਵੇ। ਨਾਇਡੂ ਨੇ ਤਰਕ ਦਿੱਤਾ ਹੈ ਕਿ ਇਹ ਆਰਥਿਕ ਜ਼ਰੂਰਤ ਹੈ। ਬਿੱਲ ਅਨੁਸਾਰ,'''ਪ੍ਰਜਨਨ ਦਰ 'ਚ ਗਿਰਾਵਟ, ਜਨਸੰਖਿਆ ਸਥਿਰੀਕਰਨ ਅਤੇ ਬਦਲਦੀ ਸਮਾਜਿਕ-ਆਰਥਿਕ ਸਥਿਤੀ ਪੁਰਾਣੀ ਅਤੇ ਪ੍ਰਤੀਕੂਲ ਸਾਬਿਤ ਹੋਈ। ਇਸ ਲਈ ਸਰਕਾਰ ਨੇ ਮਹਿਸੂਸ ਕੀਤਾ ਕਿ ਜਨਸੰਖਿਆ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਬਣਾਏ ਗਏ ਪ੍ਰਬੰਧਾਂ ਨੂੰ ਰੱਦ ਕਰਨ ਨਾਲ ਸਮਾਵੇਸ਼ੀ ਸ਼ਾਸਨ ਨੂੰ ਉਤਸ਼ਾਹ ਮਿਲੇਗਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8