ਸਰਕਾਰ ਸਮਾਜ ਦੇ ਹਰ ਵਰਗ ਨੂੰ ਸਕੂਲੀ ਸਿੱਖਿਆ ਦਿਵਾਉਣ ਲਈ ਵਚਨਬੱਧ : PM ਮੋਦੀ

Saturday, Dec 07, 2024 - 06:29 PM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਸਕੂਲੀ ਸਿੱਖਿਆ ਨੂੰ ਵੱਧ ਤੋਂ ਵੱਧ ਪਹੁੰਚਯੋਗ ਬਣਾਉਣ ਲਈ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਨਵੇਂ ਕੇਂਦਰੀ ਵਿਦਿਆਲਿਆ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ, ਉੱਥੇ ਰੁਜ਼ਗਾਰ ਦੇ ਕਈ ਨਵੇਂ ਮੌਕੇ ਵੀ ਪੈਦਾ ਹੋਣਗੇ। ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਇਸ ਤਹਿਤ ਦੇਸ਼ ਭਰ ਵਿਚ 85 ਨਵੇਂ ਕੇਂਦਰੀ ਵਿਦਿਆਲਿਆ ਖੋਲ੍ਹੇ ਜਾਣਗੇ। ਸਰਕਾਰ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਸਮਾਜ ਦੇ ਹਰ ਵਰਗ ਨੂੰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ

ਪ੍ਰਧਾਨ ਮੰਤਰੀ ਮੋਦੀ ਨੇ ਇਕ ਹੋਰ ਪੋਸਟ ਵਿਚ ਕਿਹਾ ਕਿ ਸਰਕਾਰ ਨੇ ਦੇਸ਼ ਭਰ ਵਿਚ 28 ਨਵੇਂ ਨਵੋਦਿਆ ਵਿਦਿਆਲਿਆ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਰਿਹਾਇਸ਼ੀ ਅਤੇ ਗੁਣਵੱਤਾਪੂਰਨ ਸਕੂਲੀ ਸਿੱਖਿਆ ਦਾ ਵੱਡੇ ਦਾਇਰੇ ’ਚ ਵਿਸਥਾਰ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਭਰ ਵਿਚ ਸੰਪਰਕ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਮੋਦੀ ਨੇ ਕਿਹਾ ਕਿ ਇਸ ਦਿਸ਼ਾ ਵਿਚ ਸਾਡੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਦਿੱਲੀ ਮੈਟਰੋ ਦੇ ਚੌਥੇ ਪੜਾਅ ਦੇ ਤਹਿਤ ਰਿਠਾਲਾ-ਕੁੰਡਲੀ ਕਾਰੀਡੋਰ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਦਿੱਲੀ ਅਤੇ ਹਰਿਆਣਾ ਵਿਚਕਾਰ ਆਉਣ-ਜਾਣ ਵਿਚ ਆਸਾਨੀ ਹੋਵੇਗੀ।

ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News