ਹੁਣ 18 ਸਾਲ ਦੇ ਵਿਅਕਤੀ ਨੂੰ ਮਿਲ ਸਕਦੈ ਚੋਣ ਲੜਨ ਦਾ ਅਧਿਕਾਰ, ਜਾਣੋ ਕੀ ਹੈ ਸਰਕਾਰ ਦਾ ਪਲਾਨ

Monday, Dec 12, 2022 - 12:09 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਉਮੀਦਵਾਰਾਂ ਦੀ ਉਮਰ ਹੱਦ ਨੂੰ ਘੱਟ ਕਰਨ ’ਤੇ ਵਿਚਾਰ ਕਰ ਰਹੀ ਹੈ। ਦੇਸ਼ ਦੀ 65 ਫ਼ੀਸਦੀ ਨੌਜਵਾਨ ਆਬਾਦੀ ਨੂੰ ਧਿਆਨ ’ਚ ਰੱਖਦੇ ਹੋਏ ਕੇਂਦਰ ਸਰਕਾਰ ਇਸ ਉਮਰ ਹੱਦ ਨੂੰ 18 ਸਾਲ ਕਰਨ ’ਤੇ ਵਿਚਾਰ ਕਰ ਰਹੀ ਹੈ। ਅਜਿਹਾ ਕੁਝ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ। ਹਾਲਾਂਕਿ ਭਾਰਤੀ ਸੰਵਿਧਾਨ ਦੀ ਧਾਰਾ-84 (ਬੀ) ਤਹਿਤ ਵਿਵਸਥਾ ਹੈ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਨ ਲਈ ਘੱਟ ਤੋਂ ਘੱਟ ਉਮਰ 25 ਸਾਲ ਹੋਣੀ ਚਾਹੀਦੀ ਹੈ। 

ਇਸ ਪੂਰੇ ਮੁੱਦੇ ਨੂੰ ਲੈ ਕੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਜਯੰਤ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ’ਚ ਇਕ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ। ਉਨ੍ਹਾਂ ਦਾ ਇਹ ਬਿੱਲ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਉਮੀਦਵਾਰਾਂ ਦੀ ਉਮਰ ਹੱਦ ਨਾਲ ਸਬੰਧਤ ਹੈ।

PunjabKesari

ਜਯੰਤ ਨੇ ਇਸ ਬਾਬਤ ਟਵੀਟ ਕੀਤਾ ਅਤੇ ਲਿਖਿਆ, ‘‘ਸੰਸਦ ਅਤੇ ਰਾਜ ਵਿਧਾਨ ਸਭਾਵਾਂ ਲਈ ਉਮੀਦਵਾਰਾਂ ਦੀ ਉਮਰ ਨੂੰ ਘਟਾ ਕੇ 21 ਸਾਲ ਕਰਨ ਲਈ ਸੰਵਿਧਾਨ ਦੀ (ਧਾਰਾ-84 ਅਤੇ 173) ’ਚ ਸੋਧ ਕਰਨ ਲਈ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ। ਉਨ੍ਹਾਂ ਨੇ ਇਸ ਦੇ ਨਾਲ ਹੀ ਲਿਖਿਆ ਕਿ ਯੁਵਾ ਭਾਰਤ ਨੂੰ ਰਾਜਨੀਤਕ ਮੁੱਖ ਧਾਰਾ ’ਚ ਲਿਆਉਣ ਲਈ ਮੇਰੀ ਪਹਿਲ! ਸਿਰਫ਼ ਵੋਟਰ ਨਹੀਂ, ਵਿਧਾਨਪਾਲਿਕਾ ’ਚ ਮੈਂਬਰ ਦੇ ਰੂਪ ’ਚ ਦੇਸ਼ ਨੂੰ ਕੁਸ਼ਲ ਅਗਵਾਈ ਪ੍ਰਦਾਨ ਕਰਨ ਦਾ ਅਧਿਕਾਰ।’’

PunjabKesari

ਦਰਅਸਲ ਜਯੰਤ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾ ਮੈਂਬਰ ਬਣਨ ਲਈ ਘੱਟ ਤੋਂ ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਮੁਤਾਬਕ ਭਾਰਤੀ ਸੰਵਿਧਾਨ ਭਾਰਤ ਦੇ ਨਾਗਰਿਕਾਂ ਨੂੰ 18 ਸਾਲ ਦੀ ਉਮਰ ’ਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਮੌਜੂਦਾ ਸਮੇਂ ’ਚ ਲੋਕ ਸਭਾ ਅਤੇ ਵਿਧਾਨ ਸਭਾ ਦੀ ਚੋਣ ਲੜਨ ਲਈ ਘੱਟ ਤੋਂ ਘੱਟ ਉਮਰ ਹੱਦ 25 ਸਾਲ ਹੈ। ਅਜਿਹਾ ਕਿਉਂ? ਇਹ ਇਕ ਮੁੱਦਾ ਬਣ ਗਿਆ ਹੈ ਜਿਸ ’ਤੇ ਸਰਕਾਰ ਵਿਚਾਰ ਕਰ ਰਹੀ ਹੈ। ਇਸ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਤਮਾਮ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਮਿਲ ਸਕਦਾ ਹੈ। ਭਾਜਪਾ ਅਤੇ ਕਾਂਗਰਸ ਦੇ ਕਈ ਮੈਂਬਰ ਚੋਣ ਲੜਨ ਦੀ ਉਮਰ ਹੱਦ ਘਟਾਉਣ ਦੇ ਪੱਖ ’ਚ ਹਨ।

PunjabKesari


 


Tanu

Content Editor

Related News