18 ਦਸੰਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Friday, Dec 13, 2024 - 05:42 PM (IST)
ਛੱਤੀਸਗੜ੍ਹ- ਦਸੰਬਰ ਦੇ ਮਹੀਨੇ ਵਿਚ ਛੁੱਟੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਉਣ ਵਾਲੀ 18 ਦਸੰਬਰ 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਦਿਨ ਮਹਾਨ ਸਮਾਜ ਸੁਧਾਰਕ ਗੁਰੂ ਘਾਸੀਦਾਸ ਜੀ ਦੀ ਜਯੰਤੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਛੱਤੀਸਗੜ੍ਹ ਵਿਚ ਇਹ ਦਿਹਾੜਾ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰੂ ਘਾਸੀਦਾਸ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਨਾਮੀ ਪ੍ਰਾਈਵੇਟ ਹਸਪਤਾਲ 'ਚ ਲੱਗੀ ਅੱਗ, 7 ਲੋਕਾਂ ਦੀ ਮੌਤ
ਕੌਣ ਸਨ ਗੁਰੂ ਘਾਸੀਦਾਸ
ਗੁਰੂ ਘਾਸੀਦਾਸ ਛੱਤੀਸਗੜ੍ਹ ਦੇ ਇਕ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਉਨ੍ਹਾਂ ਦਾ ਜਨਮ 18 ਦਸੰਬਰ 1756 ਈ. ਨੂੰ ਹੋਇਆ ਸੀ। ਜਿਨ੍ਹਾਂ ਨੇ ਸਮਾਜ 'ਚ ਸਮਾਨਤਾ ਅਤੇ ਭਾਈਚਾਰਕ ਸਾਂਝ ਦੀ ਸਥਾਪਨਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਗੁਰੂ ਘਾਸੀਦਾਸ ਨੇ ਜਾਤੀਵਾਦ, ਵਿਤਕਰੇ ਅਤੇ ਅਸਮਾਨਤਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਦੇਸ਼ ਸੀ ਕਿ ਸਾਰੇ ਮਨੁੱਖਾਂ ਨੂੰ ਬਰਾਬਰ ਦਾ ਦਰਜਾ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ
ਡਰਾਈ ਡੇਅ ਦਾ ਐਲਾਨ
ਛੱਤੀਸਗੜ੍ਹ 'ਚ ਗੁਰੂ ਘਾਸੀਦਾਸ ਜਯੰਤੀ ਵਾਲੇ ਦਿਨ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਸ ਦਿਨ ਸ਼ਰਾਬ ਦੀ ਵਿਕਰੀ ਉਤੇ ਮੁਕੰਮਲ ਪਾਬੰਦੀ ਰਹੇਗੀ। ਇਹ ਕਦਮ ਇਸ ਦਿਨ ਦੀ ਪਵਿੱਤਰਤਾ ਅਤੇ ਮਹੱਤਵ ਨੂੰ ਬਣਾ ਕੇ ਰੱਖਣ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ- ਭਾਰੀ ਮੀਂਹ ਦਾ ਕਹਿਰ, 11 ਜ਼ਿਲ੍ਹਿਆਂ 'ਚ ਸਕੂਲ ਬੰਦ