ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ 'ਚ ਵਾਧੇ ਨੂੰ ਮਿਲੀ ਪ੍ਰਵਾਨਗੀ

Thursday, Oct 21, 2021 - 05:47 PM (IST)

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ 'ਚ ਵਾਧੇ ਨੂੰ ਮਿਲੀ ਪ੍ਰਵਾਨਗੀ

ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ਾ ਵਜੋਂ ਵੱਡੀ ਖ਼ੁਸ਼ਖ਼ਬਰੀ ਮਿਲੀ ਹੈ। ਮੰਤਰੀ ਮੰਡਲ ਨੇ ਮਹਿੰਗਾਈ ਭੱਤੇ ਵਿੱਚ 3% ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ 50 ਲੱਖ ਕਰਮਚਾਰੀਆਂ ਨੂੰ ਲਾਭ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ 1 ਜੁਲਾਈ, 2021 ਤੋਂ ਮਹਿੰਗਾਈ ਭੱਤੇ ਵਿੱਚ 28 ਪ੍ਰਤੀਸ਼ਤ ਦਾ ਵਾਧਾ ਕੀਤਾ ਸੀ, ਜੋ ਉਸ ਸਮੇਂ 17 ਪ੍ਰਤੀਸ਼ਤ ਤੋਂ 11 ਪ੍ਰਤੀਸ਼ਤ ਵੱਧ ਸੀ। ਪਰ 1 ਜਨਵਰੀ, 2020 ਤੋਂ 30 ਜੂਨ, 2021 ਦੀ ਮਿਆਦ ਲਈ, ਮਹਿੰਗਾਈ ਭੱਤਾ ਸਿਰਫ 17 ਫੀਸਦੀ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਸਰਕਾਰ ਨੇ ਡੀਏ ਵਿੱਚ ਵਾਧਾ ਕੀਤਾ, ਭਾਵ ਪਿਛਲੀਆਂ ਕਿਸ਼ਤਾਂ ਨੂੰ ਛੱਡ ਕੇ, ਇਹ ਵਾਧਾ ਅਗਲੀਆਂ ਕਿਸ਼ਤਾਂ ਵਿੱਚ ਲਾਗੂ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਵਿੱਚ ਕੈਬਨਿਟ ਦੇ ਇਸ ਫੈਸਲੇ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ : ਵਿਸ਼ਵ ਪੱਧਰ 'ਤੇ ਖਾਦਾਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਸਟਾਕ ਨਾ ਹੋਣ ਕਾਰਨ ਪਰੇਸ਼ਾਨ ਹੋਏ ਕਿਸਾਨ

ਜਾਣੋ ਕਿਹੜੇ ਮੁਲਾਜ਼ਮਾਂ ਨੂੰ ਮਿਲੇਗਾ ਇਹ ਭੱਤਾ

ਮਹਿੰਗਾਈ ਭੱਤਾ ਕਰਮਚਾਰੀਆਂ ਦੀ ਤਨਖਾਹ ਦੇ ਅਧਾਰ ਤੇ ਦਿੱਤਾ ਜਾਂਦਾ ਹੈ। ਸ਼ਹਿਰੀ, ਅਰਧ-ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤਾ ਵੱਖਰਾ-ਵੱਖਰਾ ਹੁੰਦਾ ਹੈ। ਮਹਿੰਗਾਈ ਭੱਤੇ ਦੀ ਗਣਨਾ ਮੁੱਢਲੀ ਤਨਖਾਹ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਮਹਿੰਗਾਈ ਭੱਤੇ ਦੀ ਗਣਨਾ ਲਈ ਇੱਕ ਫਾਰਮੂਲਾ ਤੈਅ ਕੀਤਾ ਗਿਆ ਹੈ, ਜੋ ਕਿ ਉਪਭੋਗਤਾ ਮੁੱਲ ਸੂਚਕਾਂਕ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਵੱਡੇ ਘਪਲੇ ਦੀ ਤਾਕ 'ਚ HDFC ਬੈਂਕ ਦੇ 3 ਮੁਲਾਜ਼ਮਾਂ ਸਮੇਤ 12 ਲੋਕ ਚੜ੍ਹੇ ਪੁਲਸ ਹੱਥੇ

ਜਾਣੋ ਕੀ ਹੁੰਦਾ ਹੈ ਮਹਿੰਗਾਈ ਭੱਤਾ

ਮਹਿੰਗਾਈ ਵਧਣ ਕਾਰਣ ਕਰਮਚਾਰੀਆਂ ਦੇ ਜੀਵਨ ਦੇ ਪੱਧਰ ਨੂੰ ਸੁਧਾਰਨ ਲਈ ਵਿੱਤੀ ਸਹਾਇਤਾ ਵਜੋਂ ਇਸ ਨੂੰ ਵਧਾਇਆ ਜਾਂਦਾ ਹੈ। ਇਹ ਭੱਤਾ ਸਰਕਾਰੀ ਕਰਮਚਾਰੀਆਂ, ਜਨਤਕ ਖੇਤਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਂਦਾ ਹੈ। ਇਹ ਦੂਜੇ ਵਿਸ਼ਵ ਯੁੱਧ ਦੌਰਾਨ ਸ਼ੁਰੂ ਹੋਇਆ ਸੀ। ਉਸ ਸਮੇਂ ਇਸਨੂੰ ਭੋਜਨ ਮਹਿੰਗਾਈ ਭੱਤਾ ਜਾਂ ਮਹਿੰਗਾਈ ਭੋਜਨ ਭੱਤਾ ਕਿਹਾ ਜਾਂਦਾ ਸੀ। ਮਹਿੰਗਾਈ ਭੱਤਾ ਪਹਿਲੀ ਵਾਰ ਭਾਰਤ ਵਿੱਚ ਸਾਲ 1972 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਣਾ ਸ਼ੁਰੂ ਕਰ ਦਿੱਤਾ।

ਕੁਝ ਸਮੇਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਸਰਕਾਰ ਮਹਿੰਗਾਈ ਭੱਤੇ ਨੂੰ ਹੋਰ ਵਧਾ ਸਕਦੀ ਹੈ। ਵੀਰਵਾਰ ਨੂੰ ਜਾਣਕਾਰੀ ਆ ਰਹੀ ਸੀ ਕਿ ਕੇਂਦਰ ਸਰਕਾਰ ਦੀ ਕੈਬਨਿਟ ਅੱਜ ਡੀਏ ਵਾਧੇ ਦੇ ਪ੍ਰਸਤਾਵ 'ਤੇ ਵਿਚਾਰ ਕਰ ਸਕਦੀ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਕੈਬਨਿਟ ਕੇਂਦਰੀ ਮੁਲਾਜ਼ਮਾਂ ਦੇ ਡੀਏ ਨੂੰ ਤਿੰਨ ਫ਼ੀਸਦੀ ਵਧਾਉਣ ਦੇ ਪ੍ਰਸਤਾਵ 'ਤੇ ਅੱਜ ਮੀਟਿੰਗ ਵਿੱਚ ਵਿਚਾਰ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਰੋਕੇ ਡੀਏ ਅਤੇ ਪੈਨਸ਼ਨਰਾਂ ਦੇ ਡੀਆਰ (ਮਹਿੰਗਾਈ ਰਾਹਤ) ਵਿੱਚ ਵਾਧਾ ਕੀਤਾ ਸੀ ਅਤੇ ਇਸ ਸਾਲ 1 ਜੁਲਾਈ ਤੋਂ ਦੁਬਾਰਾ ਮਹਿੰਗਾਈ ਭੱਤਾ ਜਾਰੀ ਕਰਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਝਟਕਾ! ਕਰਵਾਚੌਥ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਦਾ ਭਾਅ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News