ਬੇਨਤੀਜਾ ਰਹੀ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ, 15 ਜਨਵਰੀ ਨੂੰ ਹੋ ਸਕਦੀ ਹੈ ਅਗਲੀ ਮੀਟਿੰਗ

01/08/2021 6:10:33 PM

ਨਵੀਂ ਦਿੱਲੀ- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਕਰੀਬ 3 ਘੰਟੇ ਚੱਲੀ ਇਹ ਬੈਠਕ ਵੀ ਬੇਨਤੀਜਾ ਰਹੀ। ਹੁਣ 15 ਜਨਵਰੀ ਨੂੰ 9ਵੇਂ ਦੌਰ ਦੀ ਅਗਲੀ ਬੈਠਕ ਹੋਵੇਗੀ। ਅੱਜ ਦੀ ਬੈਠਕ 'ਚ ਸਰਕਾਰ ਨੇ ਕਿਸਾਨਾਂ ਨੂੰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ। ਬੈਠਕ ਤੋਂ ਬਾਅਦ ਕਿਸਾਨ ਆਗੂ ਹਨਾਨ ਮੁੱਲਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। 11 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਬੋਲੇ,''15 ਜਨਵਰੀ ਨੂੰ ਸਰਕਾਰ ਵਲੋਂ ਮੁੜ ਬੈਠਕ ਬੁਲਾਈ ਗਈ ਹੈ। ਸਰਕਾਰ ਕਾਨੂੰਨਾਂ 'ਚ ਸੋਧ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਾਂਗੇ।'' ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਸਾਡੀ ਪਰੇਡ ਯੋਜਨਾ ਅਨੁਸਾਰ ਹੋਵੇਗੀ।

ਇਹ ਵੀ ਪੜ੍ਹੋ : ਕੇਂਦਰ ਵਲੋਂ ਕਾਨੂੰਨ ਰੱਦ ਕਰਨ ਤੋਂ ਸਾਫ਼ ਇਨਕਾਰ, ਕਿਸਾਨਾਂ ਦਾ ਲਿਖਤੀ ਜਵਾਬ 'ਜਾਂ ਮਰਾਂਗੇ ਜਾਂ ਜਿੱਤਾਂਗੇ'

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ। 

ਨੋਟ : ਕਿਸਾਨਾਂ ਅਤੇ ਕੇਂਦਰ ਵਿਚਾਲੇ ਅੱਜ ਦੀ ਬੈਠਕ ਬੇਨਤੀਜਾ ਰਹਿਣ ਬਾਰੇ ਕੀ ਹੈ ਤੁਹਾਡੀ ਰਾਏ? 


DIsha

Content Editor

Related News