ਸਰਕਾਰ ਨੇ ਫ਼ੌਜ ਮੁਖੀ ਮਨੋਜ ਪਾਂਡੇ ਦਾ ਕਾਰਜਕਾਲ 1 ਮਹੀਨੇ ਲਈ ਵਧਾਇਆ
Monday, May 27, 2024 - 12:28 PM (IST)

ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਇਕ ਮਹੱਤਵਪੂਰਨ ਫੈਸਲਾ ਕਰਦੇ ਹੋਏ ਫੌਜ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ ਇਕ ਮਹੀਨੇ ਲਈ ਵਧਾ ਦਿੱਤਾ ਹੈ। ਰੱਖਿਆ ਮੰਤਰਾਲਾ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਜਨਰਲ ਪਾਂਡੇ 31 ਮਈ ਨੂੰ ਰਿਟਾਇਰ ਹੋਣ ਵਾਲੇ ਸਨ ਪਰ ਹੁਣ ਉਹ 30 ਜੂਨ ਨੂੰ ਰਿਟਾਇਰ ਹੋਣਗੇ।
ਬਿਆਨ ’ਚ ਕਿਹਾ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਮਾਮਲਿਆਂ ਦੀ ਕਮੇਟੀ ਨੇ ਫੌਜ ਨਿਯਮਾਂ 1954 ਦੇ ਨਿਯਮ 16ਏ (4) ਦੇ ਤਹਿਤ ਇਹ ਫੈਸਲਾ ਕੀਤਾ ਹੈ। ਜਨਰਲ ਪਾਂਡੇ ਨੂੰ ਦਸੰਬਰ 1982 ’ਚ ਫੌਜ ਦੀ ਇੰਜੀਨੀਅਰ ਕੋਰ ’ਚ ਕਮਿਸ਼ਨ ਮਿਲਿਆ ਸੀ। ਉਹ ਅਪ੍ਰੈਲ 2022 'ਚ ਥਲ ਸੈਨਾ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ 'ਵਾਈਸ ਚੀਫ਼ ਆਫ਼ ਦਿ ਆਰਮੀ ਸਟਾਫ਼' ਦੇ ਅਹੁਦੇ 'ਤੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8