ਸਰਕਾਰ ਦੀ ਕਿਸਾਨਾਂ ਨਾਲ ਕੋਈ ਜ਼ਿੱਦ ਨਹੀਂ ਹੈ: ਖੇਤੀਬਾੜੀ ਮੰਤਰੀ

12/03/2020 8:39:58 PM

ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ। ਇਸ ਕੜੀ ਵਿੱਚ ਵੀਰਵਾਰ ਨੂੰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੀ ਬੈਠਕ ਹੋਈ। ਦਿੱਲੀ ਦੇ ਵਿਗਿਆਨ ਭਵਨ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਬੈਠਕ ਕਰੀਬ ਸਾਢੇ ਸੱਤ ਘੰਟੇ ਚੱਲੀ ਪਰ ਇਹ ਬੈਠਕ ਵੀ ਬੇਨਤੀਜਾ ਰਹੀ। ਹੁਣ 5 ਦਸੰਬਰ ਨੂੰ ਇੱਕ ਵਾਰ ਫਿਰ ਸਰਕਾਰ ਅਤੇ ਕਿਸਾਨਾਂ ਦੀ ਗੱਲਬਾਤ ਹੋਵੇਗੀ।
ਜਾਣੋਂ ਕੌਣ ਹਨ ਉਹ 35 ਕਿਸਾਨ, ਜੋ ਕਰ ਰਹੇ ਨੇ ਸਰਕਾਰ ਨਾਲ ਗੱਲਬਾਤ

ਸੂਤਰਾਂ ਮੁਤਾਬਕ, ਕਿਸਾਨਾਂ ਨਾਲ ਬੈਠਕ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਦੀ ਚਿੰਤਾ ਜਾਇਜ਼ ਹੈ। ਅਸੀਂ ਚਾਹਾਂਗੇ ਐੱਮ.ਐੱਸ.ਪੀ. ਮਜ਼ਬੂਤ ਹੋਵੇ। ਐੱਮ.ਐੱਸ.ਪੀ. ਵਿੱਚ ਕੋਈ ਬਦਲਾਵ ਨਹੀਂ ਹੋਵੇਗਾ। SDM ਕੋਰਟ ਦੀ ਵਇਵਸਥਾ ਇਸ ਲਈ ਸੀ ਕਿ ਕਿਸਾਨਾਂ ਨੂੰ ਸਹਾਇਤਾ ਮਿਲੇ।

ਕਿਸਾਨਾਂ ਨਾਲ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਕਿਸਾਨਾਂ ਦੀ ਚਿੰਤਾ ਜਾਇਜ਼ ਹੈ। ਸਰਕਾਰ ਕਿਸਾਨਾਂ ਦੇ ਹਿੱਤ ਲਈ ਵਚਨਬੱਧ ਹੈ। ਸਰਕਾਰ ਦਾ ਕਿਸਾਨਾਂ ਨਾਲ ਕੋਈ ਈਗੋ ਨਹੀਂ ਹੈ। ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨ ਯੂਨੀਅਨ ਨਾਲ ਚਰਚਾ ਕਰ ਰਹੀ ਹੈ। ਕਿਸਾਨਾਂ ਦੀ 2-3 ਬਿੰਦੁਆਂ 'ਤੇ ਚਿੰਤਾ ਹੈ। ਬੈਠਕ ਦੋਸਤਾਨਾ ਮਾਹੌਲ ਵਿਚ ਹੋਈ। APMS ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵਿਚਾਰ ਕਰੇਗੀ।

ਕਿਸਾਨਾਂ ਤੋਂ ਅੰਦੋਲਨ ਖ਼ਤਮ ਕਰਨ ਦੀ ਅਪੀਲ
ਇੱਕ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਅਜੇ ਕੁੱਝ ਨਹੀਂ ਕਿਹਾ ਹੈ ਪਰ ਮੈਂ ਮੀਡੀਆ ਦੇ ਜ਼ਰੀਏ ਕਿਸਾਨਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਤੁਸੀਂ ਆਪਣਾ ਅੰਦੋਲਨ ਖ਼ਤਮ ਕਰ ਦਿਓ। ਉਨ੍ਹਾਂ ਕਿਹਾ ਕਿ ਗੱਲਬਾਤ ਸ਼ੁਰੂ ਹੋਈ ਹੈ ਤਾਂ ਹੱਲ ਵੀ ਨਿਕਲੇਗਾ।

ਨੋਟ - ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਦੇ ਇਸ ਬਿਆਨ ਬਾਰੇ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਆਪਣੀ ਰਾਏ।

Inder Prajapati

This news is Content Editor Inder Prajapati