ਦੀਵਾਲੀ ਦਾ ਤੋਹਫਾ: ਸਰਕਾਰ ਨੇ ਪੈਟਰੋਲ 'ਤੇ 5 ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਇਆ
Wednesday, Nov 03, 2021 - 08:22 PM (IST)
ਨਵੀਂ ਦਿੱਲੀ - ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ।
ਇਹ ਫੈਸਲਾ ਵੀਰਵਾਰ ਸਵੇਰ ਤੋਂ ਲਾਗੂ ਹੋ ਜਾਵੇਗਾ। ਵਿੱਤ ਮੰਤਰਾਲਾ ਨੇ ਕਿਹਾ ਕਿ ਹਾਲ ਹੀ ਦੇ ਮਹੀਨਿਆਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਿਸ਼ਵ ਪੱਧਰ 'ਤੇ ਉਛਾਲ ਆਇਆ ਹੈ। ਨਤੀਜੇ ਵਜੋਂ, ਹਾਲ ਹੀ ਦੇ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਵਿੱਤ ਮੰਤਰਾਲਾ ਨੇ ਕਿਹਾ ਕਿ ਦੁਨੀਆ ਦੇ ਦੇਸ਼ਾਂ 'ਚ ਹਰ ਤਰ੍ਹਾਂ ਦੀ ਊਰਜਾ ਦੀ ਕਮੀ ਅਤੇ ਵਧੀਆਂ ਕੀਮਤਾਂ ਦੇਖਣ ਨੂੰ ਮਿਲੀਆਂ ਹਨ। ਭਾਰਤ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਹਨ ਕਿ ਦੇਸ਼ ਵਿੱਚ ਊਰਜਾ ਦੀ ਕੋਈ ਕਮੀ ਨਾ ਰਹੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।