ਭਲਕੇ ਸਰਕਾਰੀ ਛੁੱਟੀ ਦਾ ਐਲਾਨ!

Tuesday, Jun 10, 2025 - 05:01 PM (IST)

ਭਲਕੇ ਸਰਕਾਰੀ ਛੁੱਟੀ ਦਾ ਐਲਾਨ!

ਵੈੱਬ ਡੈਸਕ : ਸਰਕਾਰੀ ਮੁਲਾਜ਼ਮਾਂ ਦੇ ਲਈ ਚੰਗੀ ਖਬਰ ਸਾਹਮਣੇ ਆਈ ਹੈ। ਗਰਮੀ ਦੇ ਦੌਰਾਨ ਪ੍ਰਸ਼ਾਸਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਪੰਜਾਬ ਸਣੇ ਪੂਰੇ ਭਾਰਤ ਵਿਚ ਮਨਾਈ ਜਾ ਰਹੀ ਹੈ। 11 ਜੂਨ ਦਿਨ ਬੁੱਧਵਾਰ ਨੂੰ ਕਲੰਡਰ ਮੁਤਾਬਕ ਕਬੀਰ ਜੈਯੰਤੀ ਮੌਕੇ ਛੁੱਟੀ ਕੀਤੀ ਗਈ ਹੈ। ਇਸ ਦਿਨ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਸਰਕਾਰੀ ਅਦਾਰੇ ਬੰਦ ਰਹਿਣਗੇ। ਜੂਨ ਮਹੀਨੇ ਦੇ ਵਿੱਚ ਸਿਰਫ ਦੋ ਹੀ ਗਜ਼ਟਡ ਛੁੱਟੀਆਂ ਆਈਆਂ।

11 ਜੂਨ ਨੂੰ ਸੰਤ ਕਬੀਰ ਜਯੰਤੀ 'ਤੇ ਛੁੱਟੀ 
ਸ਼ਿਮਲਾ (ਹਿਮਾਚਲ ਪ੍ਰਦੇਸ਼) ਅਤੇ ਗੰਗਟੋਕ (ਸਿੱਕਮ) ਸਣੇ ਕਈ ਸੂਬਿਆਂ ਵਿਚ ਵਿੱਚ ਸਥਿਤ ਬੈਂਕ ਬੁੱਧਵਾਰ, 11 ਜੂਨ ਨੂੰ ਬੰਦ ਰਹਿਣਗੇ। ਇਸ ਦਿਨ ਨੂੰ ਸੰਤ ਕਬੀਰ ਦਾਸ ਜੀ ਦੀ ਜਨਮ ਵਰ੍ਹੇਗੰਢ ਵਜੋਂ ਮਨਾਇਆ ਜਾਂਦਾ ਹੈ। ਕਬੀਰ ਦਾਸ ਜੀ ਇੱਕ ਮਹਾਨ ਸੰਤ ਕਵੀ ਅਤੇ ਸਮਾਜ ਸੁਧਾਰਕ ਸਨ। ਉਨ੍ਹਾਂ ਦੇ ਵਿਚਾਰਾਂ ਅਤੇ ਦੋਹਿਆਂ ਨੇ ਸਮਾਜ ਵਿੱਚ ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਜਨਮ ਵਰ੍ਹੇਗੰਢ ਇਸ ਸਾਲ 11 ਜੂਨ ਨੂੰ ਜੇਠ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਈ ਜਾਂਦੀ ਹੈ।

ਇਸ ਦੇ ਨਾਲ ਹੀ ਤੁਹਾਨੰ  ਦੱਸ ਦਈਏ ਕਿ ਦੇਸ਼ ਭਰ ਵਿਚ ਬੈਂਕ ਸ਼ਨੀਵਾਰ, 14 ਜੂਨ ਨੂੰ ਬੰਦ ਰਹਿਣਗੇ ਕਿਉਂਕਿ ਇਹ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਆਰਬੀਆਈ ਦੇ ਨਿਯਮਾਂ ਅਨੁਸਾਰ, ਹਰ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਸਾਰੀਆਂ ਬੈਂਕ ਸ਼ਾਖਾਵਾਂ ਬੰਦ ਰਹਿੰਦੀਆਂ ਹਨ। 15 ਜੂਨ ਨੂੰ, ਦੇਸ਼ ਭਰ ਦੇ ਸਾਰੇ ਬੈਂਕ ਪਹਿਲਾਂ ਤੋਂ ਤੈਅ ਸ਼ਡਿਊਲ ਅਨੁਸਾਰ ਬੰਦ ਰਹਿਣਗੇ। ਐਤਵਾਰ ਹਫਤਾਵਾਰੀ ਛੁੱਟੀ ਹੈ, ਜਿਸ ਦਿਨ ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News