ਸਰਕਾਰੀ ਹਸਪਤਾਲ ਦੇ ਬਾਥਰੂਮ ''ਚ ਮਿਲਿਆ ਭਰੂਣ, CCTV ਨਾਲ ਖੁੱਲ੍ਹਿਆ ਭੇਤ, ਹਿਮਾਚਲੀ ਕੁੜੀ ਦਾ ਵੱਡਾ ਖੁਲਾਸਾ

Friday, Apr 24, 2026 - 11:33 AM (IST)

ਸਰਕਾਰੀ ਹਸਪਤਾਲ ਦੇ ਬਾਥਰੂਮ ''ਚ ਮਿਲਿਆ ਭਰੂਣ, CCTV ਨਾਲ ਖੁੱਲ੍ਹਿਆ ਭੇਤ, ਹਿਮਾਚਲੀ ਕੁੜੀ ਦਾ ਵੱਡਾ ਖੁਲਾਸਾ

ਨਾਹਨ- ਹਿਮਾਚਲ ਪ੍ਰਦੇਸ਼ ਦੇ ਨਾਹਨ 'ਚ ਇਕ ਸਰਕਾਰੀ ਹਸਪਤਾਲ ਦੇ ਬਾਥਰੂਮ 'ਚ ਭਰੂਣ ਮਿਲਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਕੁਝ ਮਹੀਨੇ ਪਹਿਲਾਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਇਕ ਨਾਬਾਲਗ ਕੁੜੀ ਦਾ ਹਸਪਤਾਲ ਕੰਪਲੈਕਸ 'ਚ ਗਰਭਪਾਤ ਹੋ ਗਿਆ ਸੀ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਬੁੱਧਵਾਰ ਨੂੰ ਸਿਰਮੌਰ ਜ਼ਿਲ੍ਹੇ ਦੇ ਰਾਜਗੜ੍ਹ ਸਿਵਲ ਹਸਪਤਾਲ 'ਚ ਵਾਪਰੀ ਅਤੇ ਪੁਲਸ ਨੇ ਹਸਪਤਾਲ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖਣ ਤੋਂ ਬਾਅਦ ਨਾਬਾਲਗ ਕੁੜੀ ਦੀ ਪਛਾਣ ਕੀਤੀ। ਜਾਂਚ ਅਨੁਸਾਰ, ਕੁੜੀ ਬੁੱਧਵਾਰ ਨੂੰ ਪੇਟ ਦਰਦ ਦੀ ਸ਼ਿਕਾਇਤ ਲੈ ਕੇ ਹਸਪਤਾਲ ਪਹੁੰਚੀ ਸੀ। ਪੁਲਸ ਨੇ ਦੱਸਿਆ ਕਿ ਬਾਅਦ 'ਚ ਬਾਥਰੂਮ 'ਚ ਉਸ ਦਾ ਗਰਭਪਾਤ ਹੋ ਗਿਆ, ਜਿਸ ਤੋਂ ਬਾਅਦ ਉਹ ਉੱਥੋਂ ਚਲੀ ਗਈ। ਇਹ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਇਕ ਸਫਾਈ ਕਰਮੀ ਨੇ ਟਾਇਲਟ 'ਚ ਇਕ ਸ਼ੱਕੀ ਵਸਤੂ ਦੇਖੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਉਹ ਵਸਤੂ ਭਰੂਣ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਪੁਲਸ ਨੂੰ ਸੂਚਨਾ ਦਿੱਤੀ।

ਪੁੱਛ-ਗਿੱਛ ਦੌਰਾਨ ਕੁੜੀ ਨੇ ਦੋਸ਼ ਲਗਾਇਆ ਕਿ ਇਕ ਨੌਜਵਾਨ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਕੁੜੀ ਦੇ ਬਿਆਨ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਭਰੂਣ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਪਹਿਲੀ ਨਜ਼ਰ, ਪ੍ਰਤੀਤ ਹੁੰਦਾ ਹੈ ਕਿ ਭਰੂਣ ਚਾਰ ਤੋਂ ਪੰਜ ਮਹੀਨੇ ਦਾ ਸੀ। ਹਾਲਾਂਕਿ ਪੁਲਸ ਨੇ ਦੱਸਿਆ ਕਿ ਅਧਿਕਾਰਤ ਪੁਸ਼ਟੀ ਦਾ ਇੰਤਜ਼ਾਰ ਹੈ। ਸਿਰਮੌਰ ਐੱਸਪੀ ਐੱਨਐੱਸ ਨੇਗੀ ਨੇ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News