ਪਿਛਲੇ 6 ਮਹੀਨਿਆਂ 'ਚ ਭਾਰਤ-ਚੀਨ ਸਰਹੱਦ 'ਤੇ ਨਹੀਂ ਹੋਈ ਕੋਈ ਘੁਸਪੈਠ

Wednesday, Sep 16, 2020 - 04:00 PM (IST)

ਪਿਛਲੇ 6 ਮਹੀਨਿਆਂ 'ਚ ਭਾਰਤ-ਚੀਨ ਸਰਹੱਦ 'ਤੇ ਨਹੀਂ ਹੋਈ ਕੋਈ ਘੁਸਪੈਠ

ਨਵੀਂ ਦਿੱਲੀ- ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ 6 ਮਹੀਨਿਆਂ 'ਚ ਭਾਰਤ-ਚੀਨ ਸਰਹੱਦ 'ਤੇ ਕੋਈ ਘੁਸਪੈਠ ਨਹੀਂ ਹੋਈ, ਜਦੋਂ ਕਿ ਇਸ ਮਿਆਦ 'ਚ ਭਾਰਤ-ਪਾਕਿ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਦੇ 47 ਮਾਮਲੇ ਸਾਹਮਣੇ ਆਏ ਹਨ। ਰਾਜ ਸਭਾ 'ਚ ਬੁੱਧਵਾਰ ਨੂੰ ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਪਿਛਲੇ 3 ਸਾਲਾਂ 'ਚ ਪਾਕਿਸਤਾਨੀ ਅੱਤਵਾਦੀਆਂ ਵਲੋਂ ਘੁਸਪੈਠ ਦੇ 594 ਕੋਸ਼ਿਸ਼ਾਂ ਕੀਤੀਆਂ ਜਾਣ ਦੇ ਮਾਮਲੇ ਆਏ ਆਏ, ਜਿਸ 'ਚ 312 ਘੁਸਪੈਠ ਹੋਈਆਂ।

ਕੇਂਦਰੀ ਮੰਤਰੀ ਨੇ ਕਿਹਾ,''ਪਿਛਲੇ 6 ਮਹੀਨਿਆਂ 'ਚ ਭਾਰਤ-ਚੀਨ ਸਰਹੱਦ 'ਤੇ ਘੁਸਪੈਠ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।'' ਇਕ ਹੋਰ ਸਵਾਲ ਦੇ ਜਵਾਬ 'ਚ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਪਿਛਲੇ 3 ਸਾਲਾਂ ਦੌਰਾਨ ਸੁਰੱਖਿਆ ਦਸਤਿਆਂ ਨੇ 582 ਅੱਤਵਾਦੀਆਂ ਨੂੰ ਮਾਰ ਸੁੱਟਿਆ ਅਤੇ ਇਸ ਮਿਆਦ 'ਚ 46 ਅੱਤਵਾਦੀ ਫੜੇ ਗਏ। ਉਨ੍ਹਾਂ ਨੇ ਦੱਸਿਆ ਕਿ ਸਾਲ 2018 ਤੋਂ ਇਸ ਸਾਲ 8 ਸਤੰਬਰ ਤੱਕ ਜੰਮੂ-ਕਸ਼ਮੀਰ 'ਚ 76 ਫੌਜ ਕਰਮੀ ਸ਼ਹੀਦ ਹੋਏ।


author

DIsha

Content Editor

Related News